ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਖੜਗਪੁਰ ਤੋਂ ਜਮਸ਼ੇਦਪੁਰ ਲਈ ਹੋਇਆ ਰਵਾਨਾ

By  Shanker Badra August 31st 2019 01:28 PM

ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਖੜਗਪੁਰ ਤੋਂ ਜਮਸ਼ੇਦਪੁਰ ਲਈ ਹੋਇਆ ਰਵਾਨਾ:ਅੰਮ੍ਰਿਤਸਰ : ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਖੜਗਪੁਰ ਤੋਂ ਜਮਸ਼ੇਦਪੁਰ ਲਈ ਖ਼ਾਲਸਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋ ਗਿਆ। ਇਸ ਮੌਕੇ ਸੰਗਤ ਵੱਲੋਂ ਜੈਕਾਰਿਆਂ ਨਾਲ ਸ਼ਰਧਾ ਪ੍ਰਗਟਾਈ ਗਈ। ਇਸ ਤੋਂ ਪਹਿਲਾਂ ਇਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖਰੀਦਾ ਖੜਗਪੁਰ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

International Nagar Kirtan Kharagpur To Jamshedpur Depart
ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਖੜਗਪੁਰ ਤੋਂ ਜਮਸ਼ੇਦਪੁਰ ਲਈ ਹੋਇਆ ਰਵਾਨਾ

ਇਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਸੰਦੇਸ਼ ਮਨੁੱਖੀ ਜੀਵਨ ਲਈ ਬੇਹੱਦ ਅਹਿਮ ਹੈ ਅਤੇ ਹਰ ਸਿੱਖ ਦਾ ਫ਼ਰਜ਼ ਬਣਦਾ ਹੈ ਕਿ ਗੁਰੂ ਹੁਕਮਾਂ ਅਨੁਸਾਰ ਜੀਵਨ ਬਤੀਤ ਕਰੇ।

International Nagar Kirtan Kharagpur To Jamshedpur Depart
ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਖੜਗਪੁਰ ਤੋਂ ਜਮਸ਼ੇਦਪੁਰ ਲਈ ਹੋਇਆ ਰਵਾਨਾ

ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਹੋਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਪੁੱਜਣ ਲਈ ਸੰਗਤ ਨੂੰ ਅਪੀਲ ਵੀ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਨਗਰ ਕੀਰਤਨ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਹ ਸਾਡੇ ਸਮਿਆਂ ਦਾ ਅਹਿਮ ਮੌਕਾ ਹੈ, ਜੋ ਅਗਲੇ ਸਮਿਆਂ ਦੌਰਾਨ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿਚ ਦਰਜ਼ ਹੋਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

International Nagar Kirtan Kharagpur To Jamshedpur Depart
ਅੰਤਰਰਾਸ਼ਟਰੀ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਖੜਗਪੁਰ ਤੋਂ ਜਮਸ਼ੇਦਪੁਰ ਲਈ ਹੋਇਆ ਰਵਾਨਾ

ਇਸੇ ਦੌਰਾਨ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ। ਫੁੱਲ ਪੱਤੀਆਂ ਦੀ ਵਰਖਾ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਮਾਹੌਲ ਨੂੰ ਅਲੌਕਿਕ ਬਣਾ ਰਹੇ ਸਨ। ਸੰਗਤ ਦਾ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸ਼ਰਧਾ ਦੀ ਸਿਖ਼ਰ ਸੀ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ਵਿਚ ਸੁਸ਼ੋਭਿਤ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਦੇ ਦਰਸ਼ਨ ਕਰਕੇ ਵੀ ਸੰਗਤ ਨਿਹਾਲ ਹੋ ਰਹੀ ਸੀ।

-PTCNews

Related Post