ਕੌਮਾਂਤਰੀ ਨਗਰ ਕੀਰਤਨ ਦੀ ਕੋਟ ਧਰਮੂ ਤੋਂ ਖ਼ਾਲਸਈ ਜੈਕਾਰਿਆਂ ਨਾਲ ਹੋਈ ਰਵਾਨਗੀ , ਸੰਗਤ ਵਿਚ ਭਾਰੀ ਉਤਸ਼ਾਹ

By  Shanker Badra October 19th 2019 03:41 PM

ਕੌਮਾਂਤਰੀ ਨਗਰ ਕੀਰਤਨ ਦੀ ਕੋਟ ਧਰਮੂ ਤੋਂ ਖ਼ਾਲਸਈ ਜੈਕਾਰਿਆਂ ਨਾਲ ਹੋਈ ਰਵਾਨਗੀ , ਸੰਗਤ ਵਿਚ ਭਾਰੀ ਉਤਸ਼ਾਹ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਵੱਖ-ਵੱਖ ਸੂਬਿਆਂ ਦੀ ਯਾਤਰਾ ਕਰਨ ਮਗਰੋਂ ਪੰਜਾਬ ਵਿਚ ਹਰ ਪੜਾਅ ’ਤੇ ਵੱਡੀ ਗਿਣਤੀ ਵਿਚ ਸੰਗਤਾਂ ਨਗਰ ਕੀਰਤਨ ਦੇ ਸਵਾਗਤ ਲਈ ਪੁੱਜ ਰਹੀਆਂ ਹਨ। ਅੱਜ ਨਗਰ ਕੀਰਤਨ ਦੀ ਮਾਨਸਾ ਦੇ ਕੋਟਧਰਮੂ ਸਥਿਤ ਗੁਰਦੁਆਰਾ ਸੂਲੀਸਰ ਸਾਹਿਬ ਤੋਂ ਬਰਨਾਲਾ ਲਈ ਰਵਾਨਾ ਹੋਣ ਸਮੇਂ ਵੀ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਰਧਾ ਪ੍ਰਗਟਾਈ। ਇਥੋਂ ਨਗਰ ਕੀਰਤਨ ਨੂੰ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮਿੱਠੂ ਸਿੰਘ ਕਾਹਨੇਕੇ, ਮਨਜੀਤ ਸਿੰਘ ਬੱਪੀਆਣਾ, ਸੁਰਜੀਤ ਸਿੰਘ ਰਾਪੁਰ, ਦਿਲਰਾਜ ਸਿੰਘ ਭੂੰਦੜ ਆਦਿ ਮੌਜੂਦ ਸਨ।

International Nagar Kirtan Mansa City Punjab ਕੌਮਾਂਤਰੀ ਨਗਰ ਕੀਰਤਨ ਦੀ ਕੋਟ ਧਰਮੂ ਤੋਂ ਖ਼ਾਲਸਈ ਜੈਕਾਰਿਆਂ ਨਾਲ ਹੋਈ ਰਵਾਨਗੀ , ਸੰਗਤ ਵਿਚ ਭਾਰੀ ਉਤਸ਼ਾਹ

ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਰਾਗੀ ਜਥਿਆਂ ਨੇ ਕੀਰਤਨ ਕੀਤਾ ਅਤੇ ਭਾਈ ਬਲਦੇਵ ਸਿੰਘ ਕਥਾਵਾਚਕ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਉਨ੍ਹਾਂ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੰਗਤ ਨੂੰ ਸ਼੍ਰੋਮਣੀ ਕਮੇਟੀ ਤਰਫੋਂ ਸੱਦਾ ਦਿੱਤਾ। ਇਸ ਦੌਰਾਨ ਨਗਰ ਕੀਰਤਨ ਦਾ ਮਾਨਸਾ ਸ਼ਹਿਰ ਵਿਖੇ ਪਹੁੰਚਣ ’ਤੇ ਸੰਗਤਾਂ ਦੀ ਵਿਸ਼ਾਲ ਹਾਜ਼ਰੀ ਵਿਚ ਸਵਾਗਤ ਹੋਇਆ। ਸਵਾਗਤ ਲਈ ਮਾਨਸਾ ਦੇ ਐਸ.ਡੀ.ਐਮ. ਸ੍ਰੀਮਤੀ ਸਰਬਜੀਤ ਕੌਰ, ਐਸ.ਪੀ. ਹੈੱਡ ਕੁਆਰਟਰ ਸਤਨਾਮ ਸਿੰਘ ਵੀ ਪਹੁੰਚੇ।

International Nagar Kirtan Mansa City Punjab ਕੌਮਾਂਤਰੀ ਨਗਰ ਕੀਰਤਨ ਦੀ ਕੋਟ ਧਰਮੂ ਤੋਂ ਖ਼ਾਲਸਈ ਜੈਕਾਰਿਆਂ ਨਾਲ ਹੋਈ ਰਵਾਨਗੀ , ਸੰਗਤ ਵਿਚ ਭਾਰੀ ਉਤਸ਼ਾਹ

ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਅਤੇ ਗੁਰਪ੍ਰੀਤ ਸਿੰਘ ਝੱਬਰ ਅਨੁਸਾਰ ਨਗਰ ਕੀਰਤਨ ਲਈ ਦੂਰ-ਦੁਰਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਪ੍ਰਤੀ ਵੀ ਸੰਗਤ ਵਿਚ ਭਾਰੀ ਉਤਸ਼ਾਹ ਸੀ। ਉਨ੍ਹਾਂ ਦੱਸਿਆ ਕਿ ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਲੰਗਰ ਲਗਾ ਕੇ ਸੇਵਾ ਕੀਤੀ ਗਈ। ਇਸੇ ਤਰ੍ਹਾਂ ਸੰਗਤ ਵੱਲੋਂ ਸਵਾਗਤੀ ਗੇਟਾਂ, ਆਤਿਸ਼ਬਾਜ਼ੀ, ਖੂਬਸੂਰਤ ਲੜੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਸੀ।

International Nagar Kirtan Mansa City Punjab ਕੌਮਾਂਤਰੀ ਨਗਰ ਕੀਰਤਨ ਦੀ ਕੋਟ ਧਰਮੂ ਤੋਂ ਖ਼ਾਲਸਈ ਜੈਕਾਰਿਆਂ ਨਾਲ ਹੋਈ ਰਵਾਨਗੀ , ਸੰਗਤ ਵਿਚ ਭਾਰੀ ਉਤਸ਼ਾਹ

ਨਗਰ ਕੀਰਤਨ ’ਚ ਬਾਬਾ ਗੁਰਜੰਟ ਸਿੰਘ ਰਮਦਿੱਤੇਵਾਲਾ, ਨਿਸ਼ਾਨ ਸਿੰਘ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਗੁਰਸੇਵਕ ਸਿੰਘ ਜਵਾਹਰਕੇ, ਸੁਖਵਿੰਦਰ ਸਿੰਘ ਔਲਖ, ਹਰਬੰਸ ਸਿੰਘ ਬੱਬਲੀ ਝੱਬਰ, ਪਰਮਜੀਤ ਸਿੰਘ ਝੱਬਰ, ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਸਤਨਾਮ ਸਿੰਘ ਝੱਬਰ, ਮਨਵਿੰਦਰ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਸ੍ਰੀ ਪ੍ਰੇਮ ਅਰੋੜਾ ਸਮੇਤ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ।

-PTCNews

Related Post