ਅੰਤਰਰਾਸ਼ਟਰੀ ਨਗਰ ਕੀਰਤਨ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ, ਦਰਸ਼ਨਾਂ ਲਈ ਸੰਗਤਾਂ ਦਾ ਉਮੜਿਆ ਸੈਲਾਬ

By  Jashan A October 23rd 2019 10:17 AM -- Updated: October 23rd 2019 10:19 AM

ਅੰਤਰਰਾਸ਼ਟਰੀ ਨਗਰ ਕੀਰਤਨ ਪਟਿਆਲਾ ਤੋਂ ਅਗਲੇ ਪੜਾਅ ਲਈ ਰਵਾਨਾ, ਦਰਸ਼ਨਾਂ ਲਈ ਸੰਗਤਾਂ ਦਾ ਉਮੜਿਆ ਸੈਲਾਬ,ਪਟਿਆਲਾ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਦੇਸ਼ ਦੇ ਵੱਖ ਸੂਬਿਆਂ ‘ਚੋਂ ਹੁੰਦਾ ਹੋਇਆ ਪੰਜਾਬ ਪਹੁੰਚ ਗਿਆ ਹੈ। ਜਿਸ ਦੌਰਾਨ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਪਟਿਆਲਾ ਪਹੁੰਚਿਆ, ਜਿਥੇ ਸੰਗਤਾਂ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ।

International Nagar Kirtan ਬੀਤੇ ਦਿਨ ਨਾਭਾ ਤੋਂ ਆਰੰਭ ਹੋਇਆ ਨਗਰ ਕੀਰਤਨ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਦੇਰ ਰਾਤ ਕਰੀਬ 2.30 ਵਜੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਹੁੰਚਿਆ। ਜਿਥੇ ਰਾਤਰੀ ਵਿਸਰਾਮ ਤੋਂ ਬਾਅਦ ਨਗਰ ਕੀਰਤਨ ਨੇ ਆਪਣੇ ਅਗਲੇ ਪੜਾਅ ਯਾਨੀ ਕਿ ਫਤਿਹਗੜ ਸਾਹਿਬ ਲਈ ਚਾਲੇ ਪਾ ਦਿੱਤੇ ਹਨ।

International Nagar Kirtan ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਕਈ ਸੰਤ ਮਹਾਪੁਰਸ਼ ਮੌਜੂਦ ਰਹੇ। ਉਧਰ ਸੰਗਤਾਂ ਵੀ ਵੱਡੀ ਗਿਣਤੀ 'ਚ ਪਹੁੰਚ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦੇ ਦਰਸ਼ਨ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

ਤੁਹਾਨੂੰ ਦੱਸ ਦਈਏ ਕਿ ਬੀਤੀ ਰਾਤ ਨਗਰ ਕੀਰਤਨ ਜਿਵੇਂ ਹੀ ਪਟਿਆਲਾ 'ਚ ਦਾਖਲ ਹੋਇਆ ਤਾਂ ਵੱਡੀ ਗਿਣਤੀ 'ਚ ਸੰਗਤਾਂ ਨੇ ਪਾਲਕੀ ਸਾਹਿਬ ਦੇ ਦਰਸ਼ਨ ਕੀਤੇ ਅਤੇ ਫੁੱਲਾਂ ਦੀ ਵਰਖਾ ਕਰ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ।

International Nagar Kirtan ਦੱਸਣਯੋਗ ਹੈ ਕਿ 1 ਅਗਸਤ ਦਿਨ ਵੀਰਵਾਰ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਵੀਰਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ‘ਚ ਦਾਖ਼ਲ ਹੋਇਆ ਸੀ। ਜਿਸ ਦੌਰਾਨ ਸੰਗਤਾਂ ਅਤੇ ਕਈ ਸਿਆਸੀ ਆਗੂਆਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਸੀ।

-PTC News

Related Post