ਕੌਮਾਂਤਰੀ ਨਗਰ ਕੀਰਤਨ ਪ੍ਰਯਾਗਰਾਜ ਤੋਂ ਅਗਲੇ ਪੜਾਅ ਲਈ ਰਵਾਨਾ, ਸੰਗਤ 'ਚ ਭਾਰੀ ਉਤਸ਼ਾਹ

By  Jashan A August 23rd 2019 01:03 PM

ਕੌਮਾਂਤਰੀ ਨਗਰ ਕੀਰਤਨ ਪ੍ਰਯਾਗਰਾਜ ਤੋਂ ਅਗਲੇ ਪੜਾਅ ਲਈ ਰਵਾਨਾ, ਸੰਗਤ 'ਚ ਭਾਰੀ ਉਤਸ਼ਾਹ,ਪ੍ਰਯਾਗਰਾਜ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਗਤ ਗੁਰੂ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਅਗਸਤ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਪ੍ਰਯਾਗਰਾਜ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ, ਵਾਰਾਨਸੀ ਲਈ ਰਵਾਨਾ ਹੋ ਗਿਆ ਹੈ।

international Nagar Kirtan ਕੌਮਾਂਤਰੀ ਨਗਰ ਕੀਰਤਨ ਪ੍ਰਯਾਗਰਾਜ ਤੋਂ ਮਿਰਜਾਪੁਰ(ਬਾਈਪਾਸ) ਹੁੰਦੇ ਹੋਏ ਅੱਜ ਰਾਤ ਦਾ ਵਿਸ਼ਰਾਮ ਗੁਰਦੁਆਰਾ ਸ੍ਰੀ ਗੁਰੂ ਕਾ ਬਾਗ, ਵਾਰਾਨਸੀ ਕਰੇਗਾ।

international Nagar Kirtan ਤੁਹਾਨੂੰ ਦੱਸ ਦਈਏ ਕਿ ਕੌਮਾਂਤਰੀ ਨਗਰ ਕੀਰਤਨ ਦਾ ਕਾਰਵਾਂ ਲਗਾਤਾਰ ਜਾਰੀ ਹੈ ਤੇ ਹਰ ਦਿਨ ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਵਧ ਰਿਹਾ ਹੈ। ਜਿਸ ਦੌਰਾਨ ਜਿਥੇ ਸਿੱਖ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਹੀ ਮੁਸਲਿਮ ਭਾਈਚਾਰੇ ਦੇ ਲੋਕ ਵੀ ਲਗਾਤਾਰ ਨਗਰ ਕੀਰਤਨ ਦਾ ਭਰਵਾਂ ਸੁਆਗਤ ਕਰ ਰਹੇ ਹਨ।

ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦਾ ਪ੍ਰਯਾਗਰਾਜ ਪਹੁੰਚਣ ਸਮੇਂ ਸਥਾਨਕ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ। ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ੋਭਿਤ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨਾਂ ਲਈ ਵੀ ਸੰਗਤਾਂ ’ਚ ਭਾਰੀ ਉਤਸ਼ਾਹ ਸੀ।

-PTC News

Related Post