ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਮੱਧ ਪ੍ਰਦੇਸ਼ ਦੇ ਸਾਗਰ ਤੋਂ ਅੱਗੇ ਹੋਇਆ ਰਵਾਨਾ

By  Shanker Badra September 11th 2019 03:32 PM

ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਮੱਧ ਪ੍ਰਦੇਸ਼ ਦੇ ਸਾਗਰ ਤੋਂ ਅੱਗੇ ਹੋਇਆ ਰਵਾਨਾ:ਅੰਮ੍ਰਿਤਸਰ : ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਬੀਤੀ ਰਾਤ ਮੱਧ ਪ੍ਰਦੇਸ਼ ਦੇ ਸ਼ਹਿਰ ਸਾਗਰ ਵਿਖੇ ਵਿਸ਼ਰਾਮ ਮਗਰੋਂ ਅੱਜ ਭੋਪਾਲ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋ ਗਿਆ। ਸਾਗਰ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਰਵਾਨਗੀ ਤੋਂ ਪਹਿਲਾਂ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਤੇ ਕਥਾ ਵਿਚਾਰਾਂ ਹੋਈਆਂ।

International Nagar Kirtan Sagar Madhya Pradesh Depart ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਮੱਧ ਪ੍ਰਦੇਸ਼ ਦੇ ਸਾਗਰ ਤੋਂ ਅੱਗੇ ਹੋਇਆ ਰਵਾਨਾ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਹਾਜ਼ਰ ਸੰਗਤਾਂ ਦਾ ਧੰਨਵਾਦ ਕਰਦਿਆਂ ਗੁਰੂ ਸਾਹਿਬ ਦੇ ਉਪਦੇਸ਼ਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ 72 ਸਾਲਾਂ ਮਗਰੋਂ ਦੇਸ਼ ਵੰਡ ਬਾਅਦ ਇਹ ਪਹਿਲਾ ਮੌਕਾ ਹੈ। ਜਦੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਭਾਰਤ ਲਈ ਨਗਰ ਕੀਰਤਨ ਸਜਾਇਆ ਗਿਆ ਹੈ। ਸਾਡੀ ਖ਼ੁਸ਼ਨਸੀਬੀ ਹੈ ਕਿ ਸਾਨੂੰ ਇਸ ਇਤਿਹਾਸਕ ਮੌਕੇ ਦਾ ਗਵਾਹ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਪ੍ਰਬੰਧਕਾਂ ਵੱਲੋਂ ਪੰਜ ਪਿਆਰੇ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ ਗਏ।

International Nagar Kirtan Sagar Madhya Pradesh Depart ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਮੱਧ ਪ੍ਰਦੇਸ਼ ਦੇ ਸਾਗਰ ਤੋਂ ਅੱਗੇ ਹੋਇਆ ਰਵਾਨਾ

ਸਾਗਰ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਇਥੇ ਸਿੱਖ ਨੁਮਾਇੰਦਿਆਂ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਆਹਲਾ ਪ੍ਰਕਾਸ਼ਨਿਕ ਅਧਿਕਾਰੀਆਂ ਵਿੱਚੋਂ ਆਈ.ਜੀ. ਸਤੀਸ਼ ਸਕਸੈਨਾ ਅਤੇ ਕਮਿਸ਼ਨਰ ਅਨੰਦ ਕੁਮਾਰ ਸ਼ਰਮਾ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਸਿਰੋਪਾਓ ਦੇ ਕੇ ਨਿਵਾਜਿਆ।

International Nagar Kirtan Sagar Madhya Pradesh Depart ਅੰਤਰਰਾਸ਼ਟਰੀ ਨਗਰ ਕੀਰਤਨ ਖ਼ਾਲਸਈ ਜਾਹੋ-ਜਲਾਲ ਨਾਲ ਮੱਧ ਪ੍ਰਦੇਸ਼ ਦੇ ਸਾਗਰ ਤੋਂ ਅੱਗੇ ਹੋਇਆ ਰਵਾਨਾ

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਗਰ ਦੇ ਪ੍ਰਧਾਨ ਸਤਿੰਦਰ ਸਿੰਘ ਹੋਰਾ, ਸਕੱਤਰ ਸਰਜਬੀਤ ਸਿੰਘ ਸੂਰੀ, ਮੀਤ ਪ੍ਰਧਾਨ ਮਨਜੀਤ ਸਿੰਘ, ਚਰਨਜੀਤ ਸਿੰਘ ਭਾਟੀਆ, ਹਰਚਰਨ ਸਿੰਘ ਨਈਅਰ, ਕੁਲਦੀਪ ਸਿੰਘ ਭਾਟੀਆ, ਦਵਿੰਦਰਪਾਲ ਸਿੰਘ ਚਾਵਲਾ, ਡਾ. ਸਤਨਾਮ ਸਿੰਘ, ਵੀਰ ਸਿੰਘ, ਸੰਤੋਸ਼ ਸਿੰਘ, ਨਾਨਕ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਸਰਵਣ ਸਿੰਘ ਆਦਿ ਮੌਜੂਦ ਸਨ।

-PTCNews

Related Post