ਕੌਮਾਂਤਰੀ ਨਗਰ ਕੀਰਤਨ ਅੱਜ ਤੀਜੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

By  Shanker Badra August 3rd 2019 01:41 PM

ਕੌਮਾਂਤਰੀ ਨਗਰ ਕੀਰਤਨ ਅੱਜ ਤੀਜੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ:ਡੇਰਾ ਬਾਬਾ ਨਾਨਕ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਬੀਤੀ ਦੇਰ ਰਾਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਿਖੇ ਪਹੁੰਚਿਆ ਸੀ। ਜਿਥੇ ਵਿਸ਼ਰਾਮ ਕਰਨ ਤੋਂ ਬਾਅਦ ਅੱਜ ਸਵੇਰੇ ਕੌਮਾਂਤਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। [caption id="attachment_325168" align="aligncenter" width="300"]International Nagar Kirtan Third day Gurudwara Shri Darbar Sahib Dera Baba Nanak To next Stage ਕੌਮਾਂਤਰੀ ਨਗਰ ਕੀਰਤਨ ਅੱਜ ਤੀਜੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ[/caption] ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਤੋਂ ਆਰੰਭ ਹੋਇਆ ਨਗਰ ਕੀਰਤਨ ਕੋਟਲੀ ਸੂਰਤਮੱਲੀ, ਬਟਾਲਾ, ਨੌਸ਼ਿਹਰਾ ਮੱਝਾ ਸਿੰਘ, ਧਾਰੀਵਾਲ, ਗੁਰਦਾਸਪੁਰ ਸ਼ਹਿਰ, ਦੀਨਾਨਗਰ ਹੁੰਦਾ ਹੋਇਆ ਅੱਜ ਰਾਤ ਦਾ ਵਿਸ਼ਰਾਮ ਪਠਾਨਕੋਟ (ਸ੍ਰੀ ਬਾਰਠ ਸਾਹਿਬ) ਵਿਖੇ ਕਰੇਗਾ। ਇਸ ਮਹਾਨ ਨਗਰ ਕੀਰਤਨ ਦੀ ਆਮਦ ਨੂੰ ਲੈ ਕੇ ਜਿੱਥੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। [caption id="attachment_325165" align="aligncenter" width="300"]International Nagar Kirtan Third day Gurudwara Shri Darbar Sahib Dera Baba Nanak To next Stage ਕੌਮਾਂਤਰੀ ਨਗਰ ਕੀਰਤਨ ਅੱਜ ਤੀਜੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ[/caption] ਦੱਸਣਯੋਗ ਹੈ ਕਿ ਕੌਮਾਂਤਰੀ ਨਗਰ ਕੀਰਤਨ 1 ਅਗਸਤ ਦਿਨ ਵੀਰਵਾਰ ਤੋਂ ਆਰੰਭ ਹੋਇਆ ਨਗਰ ਕੀਰਤਨ ਵੀਰਵਾਰ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਭਾਰਤ ‘ਚ ਦਾਖ਼ਲ ਹੋਇਆ ਸੀ। ਜਿਸ ਦੌਰਾਨ ਸੰਗਤਾਂ ਅਤੇ ਕਈ ਸਿਆਸੀ ਆਗੂਆਂ ਨੇ ਫੁੱਲਾਂ ਦੀ ਵਰਖਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ। ਜਦੋਂ ਨਗਰ ਕੀਰਤਨ ਚੜਦੇ ਪੰਜਾਬ ਵਿਚ ਦਾਖ਼ਲ ਹੋਇਆ ਤਾਂ ਅਸਮਾਨ 'ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ' ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਭਾਰਤ -ਪਾਕਿ ਦੀ ਵੰਡ ਮਗਰੋਂ ਪਹਿਲੀ ਵਾਰ ਕਿਸੇ ਨਗਰ ਕੀਰਤਨ ਨੇ ਕੌਮਾਂਤਰੀ ਸਰਹੱਦ ਪਾਰ ਕੀਤੀ ਹੈ। [caption id="attachment_325164" align="aligncenter" width="300"]International Nagar Kirtan Third day Gurudwara Shri Darbar Sahib Dera Baba Nanak To next Stage ਕੌਮਾਂਤਰੀ ਨਗਰ ਕੀਰਤਨ ਅੱਜ ਤੀਜੇ ਦਿਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ[/caption] ਜ਼ਿਕਰਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਸਨ। ਬੈਂਡ ਦੀਆਂ ਧੁੰਨਾਂ ਮਾਹੌਲ ਨੂੰ ਖ਼ੂਬਸੂਰਤ ਬਣਾ ਰਹੀਆਂ ਸਨ ਅਤੇ ਸਕੂਲਾਂ ਦੇ ਬੱਚਿਆਂ ਵੱਲੋਂ ਕੀਤੀ ਗਈ ਸ਼ਮੂਲੀਅਤ ਵੀ ਖਿੱਚ ਦਾ ਕੇਂਦਰ ਸੀ। -PTCNews

Related Post