ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ,ਸੰਗਤਾਂ ਨੇ ਕੀਤਾ ਭਰਵਾਂ ਸਵਾਗਤ

By  Shanker Badra August 9th 2019 09:49 AM

ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ,ਸੰਗਤਾਂ ਨੇ ਕੀਤਾ ਭਰਵਾਂ ਸਵਾਗਤ :ਸ੍ਰੀ ਆਨੰਦਪੁਰ ਸਾਹਿਬ : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਇਤਿਹਾਸਕ ਅਤੇ ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚਿਆ ਹੈ। [caption id="attachment_327309" align="aligncenter" width="300"]International Nagar Kirtan Today Takhat Sri Kesgarh Sahib Ji Arrived ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ,ਸੰਗਤਾਂ ਨੇ ਕੀਤਾ ਭਰਵਾਂ ਸਵਾਗਤ[/caption] ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਗਤਾਂ ਵੱਲੋਂ ਕੌਮਾਂਤਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਮੌਜੂਦ ਸਨ ,ਜਿਨ੍ਹਾਂ ਨੇ ਗੁਰੂ ਸਾਹਿਬ ਦੇ ਦਰਸ਼ਨ ਕੀਤੇ ਹਨ। [caption id="attachment_327308" align="aligncenter" width="300"]International Nagar Kirtan Today Takhat Sri Kesgarh Sahib Ji Arrived ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ,ਸੰਗਤਾਂ ਨੇ ਕੀਤਾ ਭਰਵਾਂ ਸਵਾਗਤ[/caption] ਦੱਸਿਆ ਜਾਂਦਾ ਹੈ ਕਿ ਕੌਮਾਂਤਰੀ ਨਗਰ ਕੀਰਤਨ 60 ਘੰਟੇ ਦੀ ਦੇਰੀ ਤੋਂ ਬਾਅਦ ਅੱਜ ਸ੍ਰੀ ਆਨੰਦਪੁਰ ਸਾਹਿਬ ਪਹੁੰਚਿਆ ਹੈ।ਜਿਸ ਤੋਂ ਬਾਅਦ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਹੀ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ ਹੈ। [caption id="attachment_327310" align="aligncenter" width="300"]International Nagar Kirtan Today Takhat Sri Kesgarh Sahib Ji Arrived ਕੌਮਾਂਤਰੀ ਨਗਰ ਕੀਰਤਨ ਅੱਜ ਸਵੇਰੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ,ਸੰਗਤਾਂ ਨੇ ਕੀਤਾ ਭਰਵਾਂ ਸਵਾਗਤ[/caption] ਜ਼ਿਕਰਯੋਗ ਹੈ ਕਿ ਨਗਰ ਕੀਰਤਨ ਨਾਲ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸ਼ਤਰਾਂ, ਬਸਤਰਾਂ ਵਾਲੀ ਬੱਸ ਵੀ ਖਿੱਚ ਦਾ ਕੇਂਦਰ ਬਣੀ ਹੋਈ ਸੀ। ਇਸ ਦੌਰਾਨ ਗਤਕਾ ਪਾਰਟੀਆਂ ਸਿੱਖ ਸ਼ਸਤਰ ਕਲਾ ਦੇ ਜ਼ੌਹਰ ਵਿਖਾ ਰਹੀਆਂ ਸਨ। ਬੈਂਡ ਦੀਆਂ ਧੁੰਨਾਂ ਮਾਹੌਲ ਨੂੰ ਖ਼ੂਬਸੂਰਤ ਬਣਾ ਰਹੀਆਂ ਸਨ। -PTCNews

Related Post