ਪਟਿਆਲਾ ਸ਼ਹਿਰ 'ਚ ਇੰਟਰਨੈਟ ਸੇਵਾਵਾਂ ਮੁੜ ਬਹਾਲ

By  Ravinder Singh April 30th 2022 04:51 PM -- Updated: April 30th 2022 04:57 PM

ਪਟਿਆਲਾ : ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕੀਤਾ ਗਿਆ ਹੈ। ਪਟਿਆਲਾ ਸ਼ਹਿਰ ਵਿੱਚ ਹੁਣ ਸਥਿਤੀ ਬਿਲਕੁਲ ਸ਼ਾਂਤੀਪੂਰਨ ਹੈ। ਪੰਜਾਬ ਦੇ ਪਟਿਆਲਾ ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਸ਼ਿਵ ਸੈਨਾ ਅਤੇ ਸਿੱਖ ਜੱਥੇਬੰਦੀਆਂ ਵਿਚਾਲੇ ਮਾਰਚ ਨੂੰ ਲੈ ਕੇ ਟਕਰਾਅ ਹੋ ਗਿਆ ਸੀ।

ਪਟਿਆਲਾ ਸ਼ਹਿਰ 'ਚ ਇੰਟਰਨੈਟ ਸੇਵਾਵਾਂ ਮੁੜ ਬਹਾਲਇਸ ਤੋਂ ਬਾਅਦ ਅੱਜ ਸ਼ਹਿਰ ਵਿੱਚ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤੀਆਂ ਗਈਆਂ ਸਨ। ਇਹ ਸੇਵਾਵਾਂ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਮੁਅੱਤਲ ਕੀਤੀਆਂ ਗਈਆਂ ਸੀ ਪਰ ਹੁਣ ਹਾਲਾਤ ਠੀਕ ਹੋਣ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਨੂੰ ਮੁੜ ਬਹਾਲ ਕਰ ਦਿੱਤਾ ਹੈ।

ਪਟਿਆਲਾ ਸ਼ਹਿਰ 'ਚ ਇੰਟਰਨੈਟ ਸੇਵਾਵਾਂ ਮੁੜ ਬਹਾਲਇਹ ਜਾਣਕਾਰੀ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਦਿੱਤੀ ਹੈ। ਸ਼ੁੱਕਰਵਾਰ ਨੂੰ ਹੋਈ ਹਿੰਸਾ 'ਚ ਚਾਰ ਲੋਕ ਜ਼ਖਮੀ ਹੋ ਗਏ ਸਨ। ਇਸ ਤੋਂ ਬਾਅਦ ਇੱਥੇ ਕਰਫਿਊ ਲਗਾ ਦਿੱਤਾ ਗਿਆ। ਹਾਲਾਂਕਿ ਲੋਕਾਂ ਦਾ ਕਹਿਣਾ ਹੈ ਕਿ ਸਥਿਤੀ ਸ਼ਾਂਤੀਪੂਰਨ ਹੈ। ਇਸ ਤੋਂ ਪਹਿਲਾਂ ਬੀਤੀ ਰਾਤ ਸ਼‍ਿਵ ਸੈਨਾ ਦੇ ਸਾਬਕਾ ਆਗੂ ਹਰੀਸ਼ ਸਿੰਗਲਾ ਨੂੰ ਪੁਲਿਸ ਦੇ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਪਟਿਆਲਾ ਸ਼ਹਿਰ 'ਚ ਇੰਟਰਨੈਟ ਸੇਵਾਵਾਂ ਮੁੜ ਬਹਾਲਦੱਸਿਆ ਜਾ ਰਿਹਾ ਹੈ ਕਿ ਪਟਿਆਲਾ ਪੁਲਿਸ ਨੇ ਮਾਹੌਲ ਖ਼ਰਾਬ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸ਼ਿਵ ਸੈਨਾ ਪੰਜਾਬ ਵੱਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਇਸ ਵਿਚਕਾਰ ਪੰਜਾਬ ਸਰਕਾਰ ਨੇ ਪੰਜਾਬ ਸਰਕਾਰ ਨੇ IG, SSP, SP ਨੂੰ ਬਦਲਣ ਤੋਂ ਬਾਅਦ DSPਪਟਿਆਲਾ ਅਸ਼ੋਕ ਕੁਮਾਰ, ਕੋਤਵਾਲੀ ਦੇ ਐੱਸਐਚਓ ਬਿਕਰਮ ਸਿੰਘ, ਐਸਐਚਓ ਲਾਹੌਰੀ ਗੇਟ ਗੁਰਪ੍ਰੀਤ ਸਿੰਘ ਦੇ ਵੀ ਤਬਾਦਲੇ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਹਾਈ ਕੋਰਟ ਦੇ ਹੁਕਮ ; ਬਿਟੂ ਹੱਤਿਆ ਮਾਮਲੇ 'ਚ ਪੰਜਾਬ ਸਰਕਾਰ ਦੇਵੇ 21 ਲੱਖ ਰੁਪਏ ਮੁਆਵਜ਼ਾ

Related Post