'ਸਿੱਧੂ' ਦੀ ਤਾਜ਼ਪੋਸ਼ੀ ਸਮਾਰੋਹ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ ਸੱਦਾ, ਕੁਲਜੀਤ ਨਾਗਰਾ ਨੇ ਦਿੱਤਾ ਇਹ ਬਿਆਨ

By  Jashan A July 22nd 2021 04:42 PM -- Updated: July 22nd 2021 05:19 PM

ਚੰਡੀਗੜ੍ਹ:ਸ਼ੁੱਕਰਵਾਰ ਨੂੰ ਹੋਣ ਵਾਲੇ ਕਾਂਗਰਸ ਪਾਰਟੀ (Congresss Party) ਦੇ ਨਵੇਂ ਚੁਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu)ਦੇ ਤਾਜ਼ਪੋਸ਼ੀ ਸਮਾਰੋਹ (elevation ceremony) 'ਚ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹੋਣਗੇ । ਜਿਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਭੇਜਿਆ ਗਿਆ ਸੀ। ਉਥੇ ਨਵ ਨਿਯੁਕਤ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਦਾ ਬਿਆਨ ਆਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਹਨਾਂ ਦਾ ਸੱਦਾ ਕਬੂਲ ਲਿਆ ਹੈ।

ਨਾਲ ਹੀ ਇਸ ਦੀ ਜਾਣਕਾਰੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਵੀ ਦੇ ਦਿੱਤੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਮਾਰੋਹ 'ਚ ਸ਼ਾਮਲ ਹੋਣਗੇ।

ਦੱਸਣਯੋਗ ਹੈ ਕਿ ਨਵੇਂ ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ ਵੱਲੋਂ ਸਿੱਧੂ ਦੇ ਤਾਜਪੋਸ਼ੀ ਸਮਾਰੋਹ ਲਈ ਕੈਪਟਨ ਨੂੰ ਸੱਦਾ ਦਿੱਤਾ ਗਿਆ ਸੀ।

ਅਜਿਹੇ 'ਚ ਇਹ ਵੀ ਕਿਹਾ ਜਾ ਰਿਹਾ ਹੈ ਕਿ ਹਾਈਕਮਾਂਡ ਵੱਲੋਂ ਕੈਪਟਨ ਨੂੰ ਨਵਜੋਤ ਸਿੱਧੂ (Navjot Singh Sidhu) ਅਤੇ 4 ਕਾਰਜਕਾਰੀ ਪ੍ਰਧਾਨਾਂ ਦੀ ਤਾਜਪੋਸ਼ੀ ਦੇ ਸਮਾਗਮ ਵਿਚ ਸ਼ਾਮਲ ਕਰਨ ਲਈ ਵੀ ਦਖਲਅੰਦਾਜ਼ੀ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ: ਕਾਂਗਰਸ ਦੀ ਹਾਈਕਮਾਨ ਮੰਨ ਚੁੱਕੀ ਹੈ ਕਿ ‘ਸਰਕਾਰ’ ਸੂਬੇ ‘ਚ ਬੁਰੀ ਤਰਾਂ ਫੇਲ ਹੋਈ ਹੈ : ਡਾ.ਚੀਮਾ

ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਸਿੱਧੂ ਨੇ ਏਆਈਸੀਸੀ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੂੰ ਵੀ ਬੁਲਾਇਆ ਹੈ,ਅਜਿਹੇ 'ਚ ਇਹ ਖਬਰਾਂ ਉਸ ਸਮੇਂ ਨਿਕਲ ਕੇ ਸਾਹਮਣੇ ਆ ਰਹੀਆਂ ਨੇ ਜਦੋਂ ਮੁੱਖ ਮੰਤਰੀ ਨੇ ਸਾਫ ਕਰ ਦਿੱਤਾ ਸੀ ਮੈਂ ਉਸ ਸਮੇਂ ਤੱਕ ਸਿੱਧੂ ਨਾਲ ਨਹੀਂ ਮਿਲਾਂਗਾ ਜਦੋਂ ਤੱਕ ਉਹ ਜਨਤਕ ਮੁਆਫੀ ਨਹੀਂ ਮੰਗ ਲੈਂਦੇ।

-PTC News

Related Post