ਇਰਾਕ ਦੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਡਰੋਨ ਹਮਲਾ, ਵਾਲ-ਵਾਲ ਬਚੇ ਪ੍ਰਧਾਨ ਮੰਤਰੀ ਕਾਦੀਮੀ

By  Shanker Badra November 7th 2021 12:30 PM

ਇਰਾਕ : ਇਰਾਕ ਦੇ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦੀਮੀ ਦੀ ਰਿਹਾਇਸ਼ 'ਤੇ ਵਿਸਫੋਟਕ ਪਦਾਰਥ ਨਾਲ ਭਰੇ ਡਰੋਨ ਨਾਲ ਹਮਲਾ ਕੀਤਾ ਗਿਆ ਹੈ। ਹਾਲਾਂਕਿ ਇਸ ਹਮਲੇ 'ਚ ਪ੍ਰਧਾਨ ਮੰਤਰੀ ਕਾਦੀਮੀ ਵਾਲ-ਵਾਲ ਬਚ ਗਏ ਪਰ 6 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਫੌਜ ਨੇ ਪ੍ਰਧਾਨ ਮੰਤਰੀ 'ਤੇ ਹੋਏ ਇਸ ਹਮਲੇ ਨੂੰ ਪ੍ਰਧਾਨ ਮੰਤਰੀ ਦੀ ਹੱਤਿਆ ਦੀ ਸਾਜ਼ਿਸ਼ ਦੱਸਿਆ ਹੈ। ਅਜੇ ਤੱਕ ਕਿਸੇ ਵੀ ਅੱਤਵਾਦੀ ਸਮੂਹ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਇਰਾਕ ਦੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਡਰੋਨ ਹਮਲਾ, ਵਾਲ-ਵਾਲ ਬਚੇ ਪ੍ਰਧਾਨ ਮੰਤਰੀ ਕਾਦੀਮੀ

ਇਸ ਹਮਲੇ ਵਿੱਚ ਸਰਕਾਰੀ ਇਮਾਰਤਾਂ ਅਤੇ ਵਿਦੇਸ਼ੀ ਦੂਤਾਵਾਸਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।ਅਲ ਅਰਬੀਆ ਦੀ ਰਿਪੋਰਟ ਮੁਤਾਬਕ ਇਰਾਕੀ ਫੌਜ ਨੇ ਹਮਲੇ ਬਾਰੇ ਕਿਹਾ ਕਿ ਬਗਦਾਦ 'ਚ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਵਿਸਫੋਟਕ ਸਮੱਗਰੀ ਨਾਲ ਲੈਸ ਡਰੋਨ ਨਾਲ ਕੀਤਾ ਗਿਆ ਹਮਲਾ ਪੀਐੱਮ ਕਾਦਿਮੀ ਦੀ ਹੱਤਿਆ ਦੀ ਕੋਸ਼ਿਸ਼ ਸੀ। ਇਸ ਹਮਲੇ 'ਚ ਪੀਐੱਮ ਦੀ ਸੁਰੱਖਿਆ 'ਚ ਲੱਗੇ 6 ਜਵਾਨ ਜ਼ਖਮੀ ਹੋ ਗਏ ਹਨ।

ਇਰਾਕ ਦੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਡਰੋਨ ਹਮਲਾ, ਵਾਲ-ਵਾਲ ਬਚੇ ਪ੍ਰਧਾਨ ਮੰਤਰੀ ਕਾਦੀਮੀ

ਦਰਅਸਲ ਪਿਛਲੇ ਮਹੀਨੇ ਹੋਈਆਂ ਆਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਇਰਾਕ ਦੀ ਰਾਜਧਾਨੀ ਬਗਦਾਦ ਵਿੱਚ ਹਿੰਸਕ ਪ੍ਰਦਰਸ਼ਨ ਤੇਜ਼ ਹੋ ਗਏ ਹਨ।ਇਸ ਹਮਲੇ ਤੋਂ ਬਾਅਦ ਪੀਐਮ ਕਾਦੀਮੀ ਨੇ ਇੱਕ ਟਵੀਟ ਰਾਹੀਂ ਦੇਸ਼ ਦੇ ਲੋਕਾਂ ਨੂੰ ਕਿਹਾ ਕਿ ਉਹ ਇਸ ਹਮਲੇ ਵਿੱਚ ਸੁਰੱਖਿਅਤ ਹਨ ਅਤੇ ਲੋਕਾਂ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

ਇਰਾਕ ਦੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਡਰੋਨ ਹਮਲਾ, ਵਾਲ-ਵਾਲ ਬਚੇ ਪ੍ਰਧਾਨ ਮੰਤਰੀ ਕਾਦੀਮੀ

ਦੱਸਿਆ ਜਾਂਦਾ ਹੈ ਕਿ ਅਜੇ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਨੂੰ ਅੰਜਾਮ ਦੇਣ ਵਾਲੇ ਈਰਾਨ ਸਮਰਥਿਤ ਮਿਲੀਸ਼ੀਆ ਹੋ ਸਕਦੇ ਹਨ, ਜੋ ਅਕਤੂਬਰ ਵਿਚ ਹੋਣ ਵਾਲੀਆਂ ਆਮ ਚੋਣਾਂ ਦੇ ਨਤੀਜਿਆਂ ਦਾ ਲਗਾਤਾਰ ਵਿਰੋਧ ਕਰ ਰਹੇ ਹਨ। ਉਨ੍ਹਾਂ ਨੇ ਇਸ ਚੋਣ ਵਿੱਚ ਧਾਂਦਲੀ ਦਾ ਦੋਸ਼ ਲਾਇਆ ਹੈ।

-PTCNews

Related Post