ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੇ 7 ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ

By  Shanker Badra July 27th 2019 01:17 PM -- Updated: July 27th 2019 01:27 PM

ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੇ 7 ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ:ਨਵੀਂ ਦਿੱਲੀ : ਇਰਾਕ 'ਚ ਫਸੇ 7 ਪੰਜਾਬੀ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਸਦਕਾ ਸੁਰੱਖਿਅਤ ਘਰ ਪਰਤ ਆਏ ਹਨ। ਇਨ੍ਹਾਂ ਨੌਜਵਾਨਾਂ ਨੂੰ ਟਰੈਵਲ ਏਜੰਟਾਂ ਵੱਲੋਂ ਇਰਾਕ 'ਚ ਨੌਕਰੀਆਂ ਦਿਵਾਉਣ ਦਾ ਝਾਂਸਾ ਦੇ ਕੇ ਭੇਜਿਆ ਗਿਆ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ ਉਨ੍ਹਾਂ ਦੀ ਵਤਨ ਵਾਪਸੀ ਸੰਭਵ ਹੋ ਸਕੀ ਹੈ।ਇਰਾਕ ਤੋਂ ਪਰਤੇ ਨੌਜਵਾਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ ਹੈ। [caption id="attachment_322908" align="aligncenter" width="300"]Iraq To Punjab return 7 Punjabi youths Press Conference by Shiromani Akali Dal ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੇ 7 ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ[/caption] ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬੱਚਿਆਂ ਨੂੰ ਭੁਲੇਖੇ 'ਚ ਪਾ ਕੇ ਠੱਗੀਆਂ ਮਾਰਨ ਵਾਲੇ ਧੋਖੇਬਾਜ਼ ਏਜੰਟਾਂ 'ਤੇ ਤੁਰੰਤ ਕਾਰਵਾਈ ਹੋਵੇ। ਇਨ੍ਹਾਂ ਨੌਜਵਾਨਾਂ ਨੂੰ ਝੂਠੇ ਲਾਰਿਆਂ 'ਚ ਲਗਾ ਕੇ ਏਜੰਟਾਂ ਨੇ ਇਨ੍ਹਾਂ ਨਾਲ ਠੱਗੀ ਮਾਰੀ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕੇਂਦਰੀ ਮੰਤਰਾਲੇ ਨੂੰ ਵੀ ਸ਼ਿਕਾਇਤਾਂ ਸਬੰਧੀ ਵੈੱਬਸਾਈਟ ਬਣਾਉਣ ਦੀ ਅਪੀਲ ਕੀਤੀ ਜਾਵੇਗੀ। [caption id="attachment_322915" align="aligncenter" width="300"]Iraq To Punjab return 7 Punjabi youths Press Conference by Shiromani Akali Dal ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੇ 7 ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ[/caption] ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਵਿੱਚ ਵਿਦੇਸ਼ ਭੇਜਣ ਦੇ ਨਾਂਅ 'ਤੇ ਵੱਡਾ ਘੁਟਾਲਾ ਹੋ ਰਿਹਾ ਹੈ।ਇਥੇ ਬੱਚਿਆਂ ਦੀ ਜ਼ਮੀਨ ਵਿਕਵਾ ਕੇ ਉਨ੍ਹਾਂ ਨੂੰ ਵਿਦੇਸ਼ ਲਿਜਾਇਆ ਜਾ ਰਿਹਾ ਹੈ ਅਤੇ ਇਸੇ ਤਰ੍ਹਾਂ ਇਨ੍ਹਾਂ ਨੌਜਵਾਨਾਂ ਦੇ ਨਾਲ ਵੀ ਇਹੀ ਘਟਨਾ ਵਾਪਰੀ ਹੈ , ਜੋ ਓਥੇ ਫਸੇ ਹੋਏ ਸਨ। [caption id="attachment_322911" align="aligncenter" width="300"]Iraq To Punjab return 7 Punjabi youths Press Conference by Shiromani Akali Dal ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੇ 7 ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ[/caption] ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਾਰਵਾਈ ਦੀ ਬਜਾਏ ਏਜੰਟਾਂ ਨੂੰ ਸਹਿ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਵੀ ਹਿਊਮਨ ਟ੍ਰੈਫਿਕ ਦਾ ਮੁੱਦਾ ਚੁੱਕਿਆ ਜਾਵੇਗਾ। ਵਿਦੇਸ਼ਾਂ 'ਚ ਧੋਖਾਧੜੀ ਦੇ ਸ਼ਿਕਾਰ ਲੋਕਾਂ ਲਈ ਹੈਲਪਲਾਈਨ ਸ਼ੁਰੂ ਕੀਤੀ ਜਾਵੇਗੀ। [caption id="attachment_322914" align="aligncenter" width="300"]Iraq To Punjab return 7 Punjabi youths Press Conference by Shiromani Akali Dal ਸ਼੍ਰੋਮਣੀ ਅਕਾਲੀ ਦਲ ਦੇ ਯਤਨਾਂ ਸਦਕਾ ਇਰਾਕ ਵਿੱਚ ਫਸੇ 7 ਪੰਜਾਬੀ ਨੌਜਵਾਨਾਂ ਦੀ ਹੋਈ ਵਤਨ ਵਾਪਸੀ[/caption] ਇਸ ਦੌਰਾਨ ਵਤਨ ਪਰਤੇ ਨੌਜਵਾਨਾਂ ਨੇ ਦੱਸਿਆ ਕਿ ਏਜੰਟਾਂ ਨੇ ਉਨ੍ਹਾਂ ਦੇ ਕਾਗ਼ਜ਼ ਤਿਆਰ ਕਰਾਉਣ ਲਈ ਪੈਸੇ ਤਾਂ ਲੈ ਲਏ ਪਰ ਉਨ੍ਹਾਂ ਦੇ ਅਜਿਹੇ ਕਾਗ਼ਜ਼ ਤਿਆਰ ਨਹੀਂ ਕਰਾਏ, ਜਿਨ੍ਹਾਂ ਨਾਲ ਉਹ ਇਰਾਕ 'ਚ ਕੰਮ ਕਰ ਸਕਦੇ। ਇਰਾਕ 'ਚ ਉਨ੍ਹਾਂ ਨੂੰ ਕਈ ਦਿਨ ਭੁੱਖੇ ਰਹਿਣਾ ਪਿਆ। ਇਸ ਮੌਕੇ ਇਨ੍ਹਾਂ ਨੇ ਨੌਜਵਾਨਾਂ ਅਪੀਲ ਕੀਤੀ ਹੈ ਕਿ ਵਿਦੇਸ਼ ਜਾਣ ਤੋਂ ਪਹਿਲਾਂ ਟਰੈਵਲ ਏਜੰਟ ਬਾਰੇ ਜ਼ਰੂਰ ਪਤਾ ਕਰ ਲੈਣ ਕਿਉਂਕਿ ਇਨ੍ਹਾਂ ਧੋਖੇਬਾਜ਼ ਟਰੈਵਲ ਏਜੰਟਾਂ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ ਅਤੇ ਲੋਕਾਂ ਕੋਲੋਂ ਪੈਸੇ ਲੁੱਟ ਕੇ ਅਜਿਹੇ ਏਜੰਟ ਨੌਜਵਾਨਾਂ ਨੂੰ ਵਿਦੇਸ਼ਾਂ 'ਚ ਭੇਜ ਕੇ ਉਨ੍ਹਾਂ ਲਈ ਮੁਸੀਬਤ ਖੜ੍ਹੀ ਕਰ ਦਿੰਦੇ ਹਨ। -PTCNews

Related Post