ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਇਟਲੀ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ

By  Shanker Badra December 3rd 2018 01:47 PM

ਡਾਲਰਾਂ ਨੇ ਬੁਝਾਇਆ ਇੱਕ ਘਰ ਦਾ ਚਿਰਾਗ , ਇਟਲੀ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ:ਨਵਾਂ ਸ਼ਹਿਰ : ਪੰਜਾਬ ਦੇ ਨੌਜਵਾਨ ਡਾਲਰਾਂ-ਪੌਂਡਾਂ ਦੀ ਚਮਕ ਨੂੰ ਦੇਖ ਔਖੇ ਰਾਹਾਂ ਨੂੰ ਚੁਣਦੇ ਹਨ।ਜਿਸ ਕਰਕੇ ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ।Italy Road Accident Punjabi youth Deathਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ।ਓਥੇ ਕਿਸੇ ਨੌਜਵਾਨ ਦਾ ਕਤਲ ਹੋ ਜਾਂਦਾ ਹੈ ਅਤੇ ਕਿਸੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ।ਹੁਣ ਨਵਾਂਸ਼ਹਿਰ ਦੇ ਪਿੰਡ ਭੀਣ ਦੇ ਨੌਜਵਾਨ ਗੁਰਪ੍ਰੀਤ ਸਿੰਘ ਗੋਪੀ ਦੀ ਇਟਲੀ ਵਿੱਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਹੈ।Italy Road Accident Punjabi youth Deathਜਾਣਕਾਰੀ ਅਨੁਸਾਰ ਪਿਛਲੇ ਐਤਵਾਰ ਨੂੰ ਇਟਲੀ ਦੇ ਸ਼ਹਿਰ ਤਰਵੀਜੋ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਨੌਜਵਾਨ ਦੀ ਕਾਰ ਨੂੰ ਟੱਕਰ ਮਾਰ ਦਿੱਤੀ ਸੀ,ਜਿਸ ਕਰਕੇ ਗੁਰਪ੍ਰੀਤ ਸਿੰਘ ਗੋਪੀ ਉਸ ਹਾਦਸੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਸੀ।ਇਸ ਘਟਨਾ ਤੋਂ ਬਾਅਦ ਗੁਰਪ੍ਰੀਤ ਸਿੰਘ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਪਰ ਓਥੇ ਉਸਦੀ ਮੌਤ ਹੋ ਗਈ।ਪੁਲਿਸ ਨੇ ਘਟਨਾ ਦੇ ਕਾਰ ਚਾਲਕ ਨੂੰ ਹਿਰਾਸਤ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।Italy Road Accident Punjabi youth Deathਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਗੋਪੀ ਕਰੀਬ 6 ਮਹੀਨੇ ਤੋਂ ਇਟਲੀ ਵਿੱਚ ਆਪਣੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ ਗਿਆ ਸੀ।ਓਥੇ ਡਾਲਰਾਂ-ਪੌਂਡਾਂ ਦੇ ਚੱਕਰ 'ਚ ਉਸਨੇ ਆਪਣੀ ਜਾਨ ਗੁਆ ਦਿੱਤੀ ਹੈ।ਇਸ ਘਟਨਾ ਤੋਂ ਬਾਅਦ ਉਸਦੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

-PTCNews

Related Post