ਪੰਜਾਬ 'ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ :ਡਾ.ਕਰੁਣਾ ਰਾਜੂ

By  Pardeep Singh February 9th 2022 07:06 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ ਆਪਣੀਆਂ ਹਦਾਇਤਾਂ ਜਾਰੀ ਕੀਤੀਆਂ ਸਨ ਪਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 399.64 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ ਰਾਜੂ ਦਾ ਕਹਿਣਾ ਹੈ ਕਿ ਨਿਗਰਾਨ ਟੀਮਾਂ ਨੇ 23.70 ਕਰੋੜ ਰੁਪਏ ਦੀ 41.66 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 314.75 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 25.63 ਕਰੋੜ ਰੁਪਏ ਦੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਮੁੱਖ ਚੋਣ ਅਫ਼ਸਰ ਦਾ ਕਹਿਣਾ ਹੈ ਕਿ 1356 ਵੱਧ ਨਾਜ਼ੁਕ ਥਾਵਾਂ ਦੀ ਪਛਾਣ ਕੀਤੀ ਗਈ ਹੈ। ਚੋਣ ਕਮਿਸ਼ਨ ਦਾ ਕਹਿਣਾ ਹੈ ਕਿ 3884 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ ਅਤੇ 3195 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਚੋਣ ਕਮਿਸ਼ਨ ਅਧਿਕਾਰੀ ਦਾ ਕਹਿਣਾ ਹੈ ਕਿ 2041 ਵਿਅਕਤੀਆਂ ਨੂੰ ਕਾਬੂ ਵੀ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ 2991 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਸੂਬੇ ਭਰ ਵਿੱਚ 22250 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ । ਉਨ੍ਹਾਂ ਨੇ ਕਿਹਾ ਹੈ ਕਿ ਸੂਬੇ ਵਿੱਚ 112 ਬਿਨ੍ਹਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ। ਇਹ ਵੀ ਪੜ੍ਹੋ:ਰਵਨੀਤ ਸਿੰਘ ਬਿੱਟੂ ਨੂੰ ਚੋਣ ਪ੍ਰਬੰਧਨ ਕਮੇਟੀ ਦਾ ਚੇਅਰਮੈਨ ਕੀਤਾ ਨਿਯੁਕਤ -PTC News

Related Post