ਜਗਦੀਪ ਧਨਖੜ ਬਣੇ ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ

By  Riya Bawa August 6th 2022 08:03 PM -- Updated: August 6th 2022 08:41 PM

Vice President Elections 2022: ਐਨਡੀਏ ਉਮੀਦਵਾਰ ਜਗਦੀਪ ਧਨਖੜ ਨੇ ਉਪ ਰਾਸ਼ਟਰਪਤੀ ਦੀ ਚੋਣ ਜਿੱਤ ਲਈ ਹੈ। ਧਨਖੜ ਨੂੰ 528 ਵੋਟਾਂ ਮਿਲੀਆਂ ਜਦਕਿ ਉਨ੍ਹਾਂ ਦੀ ਵਿਰੋਧੀ ਮਾਰਗਰੇਟ ਅਲਵਾ ਨੂੰ 182 ਵੋਟਾਂ ਮਿਲੀਆਂ। 15 ਸੰਸਦ ਮੈਂਬਰਾਂ ਦੀਆਂ ਵੋਟਾਂ ਰੱਦ ਹੋ ਚੁੱਕੀਆਂ ਹਨ। ਧਨਖੜ ਹੁਣ 11 ਅਗਸਤ ਨੂੰ ਅਹੁਦੇ ਦੀ ਸਹੁੰ ਚੁੱਕਣਗੇ। ਦੱਸਣਯੋਗ ਹੈ ਕਿ ਮੌਜੂਦਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਖਤਮ ਹੋ ਰਿਹਾ ਹੈ।

 NDA candidate, Jagdeep Dhankhar, Vice Presidential election, Punjabi news, latest news

ਇਹ ਵੀ ਪੜ੍ਹੋ : 'ਆਪ' ਨੇ ਆਪਣੀ ਜਿੱਤ ਦੇ ਜਸ਼ਨ ਨੂੰ ਮਨਾਉਣ ਲਈ ਸਰਕਾਰੀ ਖਜ਼ਾਨੇ ਨੂੰ ਲਾਇਆ ਲੱਖਾਂ ਦਾ ਚੂਨਾ

ਇਨ੍ਹਾਂ ਚੋਣਾਂ ਵਿੱਚ ਕੌਮੀ ਜਮਹੂਰੀ ਗੱਠਜੋੜ ਦੇ ਉਮੀਦਵਾਰ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ (71) ਤੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ (80) ਵਿਚਾਲੇ ਸਿੱਧਾ ਮੁਕਾਬਲਾ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਜਗਦੀਪ ਧਨਖੜ ਨੂੰ ਉਪ ਰਾਸ਼ਟਰਪਤੀ ਚੋਣ ਜਿੱਤਣ 'ਤੇ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਆਪਣੇ ਅਗਲੇ ਟਵੀਟ 'ਚ ਲਿਖਿਆ, 'ਮੈਨੂੰ ਯਕੀਨ ਹੈ ਕਿ ਜਗਦੀਪ ਧਨਖੜ  ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਦੇ ਰੂਪ 'ਚ ਸੰਵਿਧਾਨ ਦੇ ਆਦਰਸ਼ ਸਰਪ੍ਰਸਤ ਸਾਬਤ ਹੋਣਗੇ। ਮੈਂ ਉਸ ਨੂੰ ਇਸ ਜਿੱਤ ਲਈ ਵਧਾਈ ਦਿੰਦਾ ਹਾਂ। ਨਾਲ ਹੀ, ਮੋਦੀ ਜੀ ਦੀ ਅਗਵਾਈ ਹੇਠ, ਮੈਂ ਧਨਖੜ ਜੀ ਦਾ ਸਮਰਥਨ ਕਰਨ ਲਈ ਐਨਡੀਏ ਸਹਿਯੋਗੀਆਂ, ਹੋਰ ਪਾਰਟੀਆਂ ਅਤੇ ਸੰਸਦ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ।

jagdeep

ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਪਾਉਣ ਵਾਲੇ ਪਹਿਲੇ ਸੰਸਦ ਮੈਂਬਰਾਂ ਵਿੱਚੋਂ ਸਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸੋਨੀਆ ਗਾਂਧੀ ,ਕਈ ਕੇਂਦਰੀ ਮੰਤਰੀਆਂ ਅਤੇ ਵੱਖ-ਵੱਖ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ। ਮਨਮੋਹਨ ਸਿੰਘ ਵ੍ਹੀਲ ਚੇਅਰ 'ਤੇ ਸੰਸਦ ਭਵਨ ਪਹੁੰਚੇ ਅਤੇ ਉਪ ਰਾਸ਼ਟਰਪਤੀ ਚੋਣ 'ਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਉਨ੍ਹਾਂ ਨੇ ਪਿਛਲੇ ਮਹੀਨੇ ਰਾਸ਼ਟਰਪਤੀ ਚੋਣ ਵਿੱਚ ਵੀ ਵ੍ਹੀਲਚੇਅਰ 'ਤੇ ਸੰਸਦ ਭਵਨ ਪਹੁੰਚ ਕੇ ਆਪਣੀ ਵੋਟ ਪਾਈ ਸੀ।

-PTC News

Related Post