ਬੀਜੇਪੀ ਦੀਆਂ ਗਲਤ ਬਿਆਨਬਾਜ਼ੀਆਂ ਦਾ ਨਤੀਜਾ ਅਰੁਣ ਨਾਰੰਗ ਨਾਲ ਹੋਇਆ ਸਲੂਕ : ਜਗਜੀਤ ਸਿੰਘ ਡੱਲੇਵਾਲ

By  Jagroop Kaur March 28th 2021 12:05 PM -- Updated: March 28th 2021 12:06 PM

ਬੀਤੇ ਦਿੰਨੀ ਪੰਜਾਬ ਦੇ ਅਬੋਹਰ ਤੋਂ ਭਾਜਪਾ ਦੇ ਵਿਧਾਇਕ ਦਾ ਇਕ ਪ੍ਰੋਗਰਾਮ ਵਿੱਚ ਆਸ ਪਾਸ ਦੇ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕੀਤਾ। ਮੁਸ਼ਕਲ ਹਾਲਾਤਾਂ ਵਿੱਚ ਕਿਸਾਨਾਂ ਦਾ ਇਹ ਅੰਦੋਲਨ ਹਿੰਸਕ ਹੋ ਗਿਆ ਅਤੇ ਵਿਧਾਇਕ ਨਾਲ ਕੱਪੜੇ ਪਾੜ ਦੇ ਹੋਏ ਮਾਰਪੀਟ ਵੀ ਕੀਤੀ ਗਈ। ਜਿਸ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ , ਇਸ ਮਾਮਲੇ 'ਤੇ ਕਿਸਾਨ ਜਥੇਬੰਦੀਆਂ ਦਾ ਵੀ ਕਹਿਣਾ ਹੈ ਕਿ ਭਾਜਪਾ ਦਾ ਵਿਰੋਧ ਕਰਨਾ ਜਰੂਰੀ ਹੈ ਪਰ ਇਸ ਤਰ੍ਹਾਂ ਕੁੱਟਮਾਰ ਨਹੀਂ ਕਿਹਾ ਗਿਆ।

Punjab: Anti-farm law protestors strip BJP MLA Arun Narang naked

READ MORE : ਦਿਨ ਦਿਹਾੜੇ ਗੋਲੀਆਂ ਦੀ ਗੂੰਜ ਨਾਲ ਦਹਿਲਿਆ ਸ਼ੋਪਿੰਗ ਮਾਲ, ਪੁਲਿਸ ਪੜਤਾਲ…

ਉਥੇ ਹੀ ਇਸ ਮਾਮਲੇ 'ਤੇ ਬੋਲਦਿਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਮਲੋਟ ਵਿਚ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਵਾਪਰੀ ਘਟਨਾ ਦੀ ਨਿੰਦਾ ਕੀਤੀ ਹੈ। ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਘਟਨਾ ਭਾਜਪਾ ਲੀਡਰਸ਼ਿਪ ਵਲੋਂ ਲਗਾਤਾਰ ਕੀਤੀ ਜਾ ਰਹੀ ਗਲਤ ਬਿਆਨਬਾਜ਼ੀ ਦਾ ਵੀ ਨਤੀਜਾ ਹੈ।

Read More : ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਹਿੰਸਕ ਹਮਲੇ ਦੀ ਕੀਤੀ ਨਿਖੇਧੀ

ਡੱਲੇਵਾਲ ਨੇ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਸ਼ਾਂਤਮਈ ਅੰਦੋਲਨ ਕਰ ਰਹੇ ਹਨ। 26 ਮਾਰਚ ਦਾ ਬੰਦ ਵੀ ਸ਼ਾਂਤਮਈ ਰਿਹਾ ਪਰ ਭਾਜਪਾ ਲੀਡਰਸ਼ਿਪ ਵੱਲੋ ਲਗਾਤਾਰ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਪ੍ਰੈਸ ਕਾਨਫਰੰਸ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ।

BJP's Abohar legislator thrashed, clothes torn by farmers in Malout |  Hindustan Times

ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸੇ ਤਰ੍ਹਾਂ ਵੀ ਦੇਸ਼ ਦਾ ਮਾਹੌਲ ਖ਼ਰਾਬ ਨਹੀਂ ਕਰਨਾ ਚਾਹੁੰਦੇ ਪਰ ਭਾਜਪਾ ਲੀਡਰਸ਼ਿਪ ਨੂੰ ਗਲਤ ਬਿਆਨਬਾਜ਼ੀ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਅਹੁਦੇਦਾਰ ਲਗਾਤਾਰ ਮਲੋਟ ਵਿਖੇ ਮੁਜ਼ਾਹਰਾ ਕਰ ਰਹੇ ਲੋਕਾਂ ਨੂੰ ਸ਼ਾਂਤੀ ਬਣਾਏ ਰਖਣ ਦੀ ਅਪੀਲ ਕਰਦੇ ਰਹੇ ਪਰ ਇਸਦੇ ਬਾਵਜੂਦ ਵੀ ਉਥੇ ਇਹ ਘਟਨਾ ਵਾਪਰ ਗਈ। ਉਹ ਇਸ ਘਟਨਾ ਦੀ ਨਿੰਦਾ ਕਰਦੇ ਹਨ।

Related Post