ਤਾਂ ਕੀ ਇਹ ਹੈ ਜਗਮੀਤ ਬਰਾੜ ਦੀ ਅਗਲੀ ਤਿਆਰੀ?

By  Joshi January 29th 2018 02:57 PM

Jagmeet Brar may join Punjab Congress once again: ਜਗਮੀਤ ਬਰਾੜ ਕਾਂਗਰਸ ਦੇ ਸਾਬਕਾ ਲੋਕ ਸਭਾ ਮੈਂਬਰ 'ਤ੍ਰਿਣਮੂਲ ਕਾਂਗਰਸ' ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਹਨਾਂ ਦੀਆਂ ਘਰ ਵਾਪਸੀ ਦੀਆਂ ਸੰਭਾਵਨਾਵਾਂ ਨਜ਼ਰ ਆ ਰਹੀਆਂ ਹਨ।

Jagmeet Brar may join Punjab Congress once againਜਗਮੀਤ ਬਰਾੜ ਆਉਣ ਵਾਲੇ ਦਿਨਾਂ ਵਿੱਚ ਦੁਬਾਰਾ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਜਗਮੀਤ ਬਰਾੜ ਕਾਫੀ ਲੰਮੇ ਸਮੇਂ ਤੋਂ ਕਾਂਗਰਸ ਵਿੱਚ ਰਹਿ ਚੁੱਕੇ ਹਨ ਇਸ ਲਈ ਪਾਰਟੀ ਆਗੂਆਂ ਨਾਲ ਉਨ੍ਹਾਂ ਦਾ ਮਿਲਣਾ-ਜੁਲਣਾ ਲੱਗਾ ਰਹਿੰਦਾ ਹੈ। ਪਰ ਉਹ ਆਖਰੀ ਫੈਸਲਾ ਆਪਣੇ ਸਾਥੀਆਂ ਨਾਲ ਸਲਾਹ-ਮਸ਼ਵਰਾ ਕਰਕੇ ਹੀ ਲੈਣਗੇ।

Jagmeet Brar may join Punjab Congress once againਸੂਤਰਾਂ ਮੁਤਾਬਿਕ ਜਗਮੀਤ ਬਰਾੜ ਨੂੰ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਘਰ ਵਾਪਸੀ ਲਈ ਹਰੀ ਝੰਡੀ ਮਿਲਣ ਤੋਂ ਬਾਅਦ ਹੀ ਜਗਮੀਤ ਬਰਾੜ ਨੇ ਤ੍ਰਿਣਮੂਲ ਕਾਂਗਰਸ ਦੇ ਪੰਜਾਬ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਜਗਮੀਤ ਬਰਾੜ ਨੇ ਆਮ ਆਦਮੀ ਪਾਰਟੀ ਦੀਆਂ ਤਾਰੀਫਾਂ ਕਰ ਰਹੇ ਸਨ, ਪਰ 2016 ਵਿੱਚ ਉਹ ਤ੍ਰਿਣਮੂਲ ਕਾਂਗਰਸ 'ਚ ਸ਼ਾਮਲ ਹੋ ਗਏ ਸਨ।

—PTC News

Related Post