ਕੈਨੇਡੀਅਨ ਐੱਮ.ਪੀ ਜਗਮੀਤ ਸਿੰਘ ਨੇ ਬਣਾਈ ਜਨਤਾ ਤੋਂ ਦੂਰੀ, ਜਾਣੋ ਕਿਉਂ

By  Jashan A March 13th 2020 10:04 AM

ਟੋਰਾਂਟੋ: ਚੀਨ ਤੋਂ ਸ਼ੁਰੂ ਹੋਇਆ ਜਾਨਲੇਵਾ ਕਰੋਨਾ ਵਾਇਰਸ ਹੁਣ ਤੇਜ਼ੀ ਨਾਲ ਪੂਰੀ ਦੁਨੀਆ 'ਚ ਪੈਰ ਪਸਾਰਦਾ ਜਾ ਰਿਹਾ ਹੈ। ਆਏ ਦਿਨ ਅਨੇਕਾਂ ਲੋਕ ਇਸ ਵਾਇਰਸ ਦੀ ਚਪੇਟ 'ਚ ਆ ਰਹੇ ਹਨ, ਜਿਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਸ਼ੇਅਰ ਕਰਦਿਆਂ ਲਿਖਿਆ ਕਿ " “ਦੋਸਤੋ, ਮੈਂ ਘਰ ਵਿੱਚ ਹਾਂ, ਅਸ਼ਾਂਤ ਮਹਿਸੂਸ ਕਰ ਰਿਹਾ ਹਾਂ।” ਮੈਂ ਇੱਕ ਡਾਕਟਰ ਨਾਲ ਸੰਪਰਕ ਕੀਤਾ ਸੀ ਅਤੇ ਉਨ੍ਹਾਂ ਮੁਤਾਬਕ ਮੇਰੇ 'ਚ ਕੋਈ ਕਰੋਨਾ ਨਾਲ ਸੰਬੰਧਿਤ ਲੱਛਣ ਨਹੀਂ ਹਨ, ਪਰ ਉਨ੍ਹਾਂ ਦੀ ਸਲਾਹ ਮੇਰੇ ਲਈ ਇਹ ਹੈ ਕਿ ਮੈਂ ਜਨਤਾ ਨਾਲ ਸੰਪਰਕ ਸੀਮਤ ਰੱਖਾਂ,ਜਦ ਤਕ ਮੈਂ ਬਿਹਤਰ ਨਹੀਂ ਮਹਿਸੂਸ ਕਰਦਾ।

ਹੋਰ ਪੜ੍ਹੋ: ਭਾਰੀ ਬਾਰਿਸ਼ ਕਾਰਨ ਲੰਡਨ Airport ਦਾ ਹਾਲ ਬੇਹਾਲ, ਯਾਤਰੀ ਹੈਰਾਨ, ਵੀਡੀਓ ਵਾਇਰਲ

https://twitter.com/theJagmeetSingh/status/1238135224460087296?s=20

ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਵੀ ਕਰੋਨਾ ਵਾਇਰਸ ਤੋਂ ਪੀੜਤ ਪਾਈ ਗਈ ਹੈ। ਜਿਸ ਦੌਰਾਨ ਜਗਮੀਤ ਸਿੰਘ ਨੇ ਟਵੀਟ ਕਰਦਿਆਂ ਉਹਨਾਂ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ ਹੈ।

ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ। ਇਸ ਦੀ ਲਪੇਟ ‘ਚ ਹੁਣ ਤੱਕ ਦੁਨੀਆ ਦੇ 113 ਦੇਸ਼ ਆ ਚੁੱਕੇ ਹਨ ਤੇ ਹੁਣ ਤੱਕ ਵਿਸ਼ਵ ਭਰ ‘ਚ ਕਰੀਬ 4700 ਮੌਤਾਂ ਹੋ ਚੁੱਕੀਆਂ ਹਨ।

https://twitter.com/theJagmeetSingh/status/1238295356795957253?s=20

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post