ਜਗਰਾਓਂ : ਸਾਬਕਾ ਫ਼ੌਜੀ ਨੇ ਬੰਦੂਕ ਨਾਲ ਗੋਲੀਆਂ ਮਾਰ ਕੇ ਪਤਨੀ ਦੀ ਕੀਤੀ ਹੱਤਿਆ

By  Shanker Badra June 15th 2019 03:46 PM

ਜਗਰਾਓਂ : ਸਾਬਕਾ ਫ਼ੌਜੀ ਨੇ ਬੰਦੂਕ ਨਾਲ ਗੋਲੀਆਂ ਮਾਰ ਕੇ ਪਤਨੀ ਦੀ ਕੀਤੀ ਹੱਤਿਆ:ਜਗਰਾਓਂ : ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਵਿਚ ਪੈਂਦੇ ਪਿੰਡ ਖੰਡੂਰ ਵਿਖੇ ਸਾਬਕਾ ਫ਼ੌਜੀ ਨੇ ਆਪਣੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।ਮ੍ਰਿਤਕ ਔਰਤ ਦੀ ਪਛਾਣ 55 ਸਾਲਾ ਗੁਰਮੀਤ ਕੌਰ ਵਜੋਂ ਹੋਈ ਹੈ।

 Jagraon Village Khandoor Ex-servicemen Wife shot dead
ਜਗਰਾਓਂ : ਸਾਬਕਾ ਫ਼ੌਜੀ ਨੇ ਬੰਦੂਕ ਨਾਲ ਗੋਲੀਆਂ ਮਾਰ ਕੇ ਪਤਨੀ ਦੀ ਕੀਤੀ ਹੱਤਿਆ

ਮਿਲੀ ਜਾਣਕਾਰੀ ਮੁਤਾਬਕ ਉਕਤ ਦੋਸ਼ੀ ਸੁਖਦੇਵ ਸਿੰਘ ਇੱਕ ਸੇਵਾ ਮੁਕਤ ਫੌਜੀ ਹੈ ਅਤੇ ਇਸ ਸਮੇਂ ਲੁਧਿਆਣਾ ਦੇ DMC ਹਸਪਤਾਲ ਵਿੱਚ ਗਾਰਡ ਦੀ ਨੌਕਰੀ ਕਰ ਰਿਹਾ ਹੈ। ਉਸਨੇ ਘਰੇਲੂ ਝਗੜੇ ਦੇ ਕਾਰਨ ਆਪਣੀ ਬਾਰਾਂ ਬੋਰ ਬੰਦੂਕ ਨਾਲ ਗੋਲੀਆਂ ਮਾਰ ਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਇਸ ਘਟਨਾ ਤੋਂ ਬਾਅਦ ਕਥਿਤ ਦੋਸ਼ੀ ਫ਼ਰਾਰ ਦੱਸਿਆ ਜਾ ਰਿਹਾ ਹੈ।

Jagraon Village Khandoor Ex-servicemen Wife shot dead
ਜਗਰਾਓਂ : ਸਾਬਕਾ ਫ਼ੌਜੀ ਨੇ ਬੰਦੂਕ ਨਾਲ ਗੋਲੀਆਂ ਮਾਰ ਕੇ ਪਤਨੀ ਦੀ ਕੀਤੀ ਹੱਤਿਆ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅੰਮ੍ਰਿਤਸਰ ‘ਚ ਸ਼ਰਾਬੀ ਪਤੀ ਨੇ ਗਲਾ ਘੁੱਟ ਕੇ ਪਤਨੀ ਦੀ ਕੀਤੀ ਹੱਤਿਆ , ਪੁਲਿਸ ਤੋਂ ਬਚਣ ਲਈ ਕੀਤਾ ਇਹ ਕੰਮ

ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਥਾਣਾ ਜੋਧਾਂ ਦੇ ਮੁਖੀ ਇੰਦਰਪਾਲ ਚੌਹਾਨ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

-PTCNews

Related Post