ਜੇਲ੍ਹ ਮੰਤਰੀ ਵਲੋਂ ਪੰਜਾਬ ਸਰਕਾਰ ਨੂੰ 5800 ਕੈਦੀਆਂ ਨੂੰ ਰਿਹਾਅ ਕਰਨ ਦਾ ਸੁਝਾਅ

By  Jashan A March 18th 2020 02:32 PM -- Updated: March 18th 2020 02:44 PM

ਚੰਡੀਗੜ੍ਹ: ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਬਿਆਨ ਦਿੱਤਾ ਹੈ। ਦਰਅਸਲ, ਜੇਲ੍ਹ ਮੰਤਰੀ ਨੇ ਸੂਬਾ ਸਰਕਾਰ ਨੂੰ 5800 ਕੈਦੀਆਂ ਨੂੰ ਰਿਹਾਅ ਕਰਨ ਦਾ ਸੁਝਾਅ ਦਿੱਤਾ ਹੈ। ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਬੰਦ ਛੋਟੇ ਛੋਟੇ ਅਪਰਾਧਾਂ ਵਾਲੇ ਕੈਦੀਆਂ ਦੀ ਸੂਚੀ ਬਣਾਈ ਜਾ ਰਹੀ ਹੈ। ਇਹ ਪ੍ਰਕਿਰਿਆ ਅਦਾਲਤਾਂ ਦੇ ਆਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਹੈ। ਅਜਿਹੇ 'ਚ ਛੋਟੇ ਅਪਰਾਧ ਕਰਨ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹੋਰ ਪੜ੍ਹੋ: ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ https://twitter.com/ANI/status/1240197164610932736?s=20 ਤੁਹਾਨੂੰ ਦੱਸ ਦੇਈਏ ਕਿ ਸੂਬਾ ਸਰਕਾਰ ਨੇ 31 ਮਾਰਚ ਤੱਕ ਪੰਜਾਬ ਅੰਦਰ ਸਿਨੇਮਾ ਘਰ, ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਤੱਕ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਦੇ ਕਰੀਬ 190837 ਤੋਂ ਜ਼ਿਆਦਾ ਲੋਕ ਇਸ ਵਾਇਰਸ ਦੀ ਚਪੇਟ 'ਚ ਆ ਚੁੱਕੇ ਹਨ ਤੇ ਹੁਣ ਤੱਕ ਕਰੀਬ 7,527 ਲੋਕਾਂ ਦੀ ਮੌਤ ਹੋ ਚੁੱਕੀ ਹੈ।ਹੁਣ ਤੱਕ ਭਾਰਤ ਵਿਚ 147 ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। -PTC News

Related Post