ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼

By  Shanker Badra May 22nd 2018 07:43 PM

ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼:ਲੁਧਿਆਣਾ ਕੇਂਦਰੀ ਜੇਲ ਵਿੱਚੋਂ ਦੋ ਕੈਦੀਆਂ ਦੇ ਭੱਜਣ ਦੀ ਘਟਨਾ ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ ਸਟਾਫ ਦੇ ਚਾਰ ਅਧਿਕਾਰੀਆਂ ਨੂੰ ਤੁਰੰਤ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। Jail minister Sukhjinder Singh Randhawa 4 Officers Suspension ordersਜੇਲ੍ਹ ਮੰਤਰੀ ਨੇ ਇਹ ਆਦੇਸ਼ ਉਕਤ ਘਟਨਾ ਸਬੰਧੀ ਜਾਂਚ ਰਿਪੋਰਟ ਦੇ ਆਉਣ ਤੋਂ ਬਾਅਦ ਕੀਤੇ ਹਨ।ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੇਲ੍ਹ ਮੰਤਰੀ ਵੱਲੋਂ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ,ਡਿਪਟੀ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ,ਸਹਾਇਕ ਸੁਪਰਡੈਂਟ ਪਰਵਿੰਦਰ ਸਿੰਘ ਤੇ ਹੈਡ ਵਾਰਡਰ ਨਿਸ਼ਾਨ ਸਿੰਘ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। Jail minister Sukhjinder Singh Randhawa 4 Officers Suspension ordersਇਨ੍ਹਾਂ ਚਾਰ ਅਧਿਕਾਰੀਆਂ ਖਿਲਾਫ ਇਹ ਕਾਰਵਾਈ ਆਪਣੀ ਡਿਊਟੀ ਵਿੱਚ ਕੋਤਾਹੀ ਕਰਨ ਦੇ ਦੋਸ਼ ਵਿੱਚ ਕੀਤੀ ਗਈ ਹੈ।ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਕੇਂਦਰੀ ਜੇਲ ਵਿੱਚੋਂ ਦੋ ਕੈਦੀਆਂ ਦੇ ਫਰਾਰ ਹੋਣ ਤੋਂ ਬਾਅਦ ਜੇਲ੍ਹ ਮੰਤਰੀ ਵੱਲੋਂ ਆਈ.ਜੀ. (ਜੇਲ) ਨੂੰ ਇਸ ਘਟਨਾ ਦੀ ਜਾਂਚ ਦੇ ਹੁਕਮ ਕੀਤੇ ਸਨ ਅਤੇ ਹੁਣ ਜਾਂਚ ਰਿਪੋਰਟ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।

-PTCNews

Related Post