ਜੇਲ 'ਚ ਬੰਦ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਸਿਹਤ ਖਰਾਬ, LNJP 'ਚ ਭਰਤੀ

By  Pardeep Singh June 20th 2022 06:23 PM

ਨਵੀਂ ਦਿੱਲੀ: ਤਿਹਾੜ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੰਤਰੀ ਸਤੇਂਦਰ ਜੈਨ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਈਡੀ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਘਰ ਦੀ ਲਈ ਤਲਾਸ਼ੀ ਤੁਹਾਨੂੰ ਦੱਸ ਦੇਈਏ ਕਿ ਜੈਨ ਮਨੀ ਲਾਂਡਰਿੰਗ ਕੇਸ ਵਿੱਚ ਬੰਦ ਹੈ। ਮਿਲੀ ਜਾਣਕਾਰੀ ਅਨੁਸਾਰ 'ਆਪ' ਆਗੂ ਸਤੇਂਦਰ ਜੈਨ ਨੂੰ ਆਕਸੀਜਨ ਦੀ ਕਮੀ ਦੀ ਸ਼ਿਕਾਇਤ ਤੋਂ ਬਾਅਦ ਸੋਮਵਾਰ ਸਵੇਰੇ ਤਿਹਾੜ ਜੇਲ੍ਹ ਤੋਂ ਜੀਬੀ ਪੰਤ ਹਸਪਤਾਲ ਲਿਜਾਇਆ ਗਿਆ।  ਡਾਕਟਰਾਂ ਦੀ ਟੀਮ ਉਸ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਮੰਤਰੀ ਸਤੇਂਦਰ ਜੈਨ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਬੰਦ ਹਨ। ਸ਼ਨੀਵਾਰ ਨੂੰ ਅਦਾਲਤ ਨੇ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਈਡੀ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਘਰ ਦੀ ਲਈ ਤਲਾਸ਼ੀ ਇਹ ਵੀ ਪੜ੍ਹੋ:ਸਿੱਧੂ ਮੂਸੇਵਾਲਾ ਕਤਲ ਮਾਮਲੇ ਦਿੱਲੀ ਪੁਲਿਸ ਦੇ ਵੱਡੇ ਖੁਲਾਸੇ, AK47 ਨਾਲ ਮਾਰੀਆਂ ਸਨ ਗੋਲੀਆਂ -PTC News

Related Post