ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ ਰੱਖਿਆ ਮੌਨ ਵਰਤ

By  Pardeep Singh September 26th 2022 01:46 PM -- Updated: September 26th 2022 01:48 PM

ਪਟਿਆਲਾ: ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਵਿੱਚ ਮੌਨ ਵਰਤ ਰੱਖਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਨਵਰਾਤਿਆਂ ਦੇ ਚੱਲਦੇ ਉਨ੍ਹਾਂ ਨੇ ਮੌਨ ਵਰਤ ਰੱਖਿਆ ਹੈ ਅਤੇ ਦੁਸਹਿਰਾ ਵਾਲੇ ਦਿਨ ਤੋੜਣਗੇ। ਦੱਸ ਦਈਏ ਕਿ ਇਸ ਸਮੇਂ ਨਵਜੋਤ ਸਿੰਘ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਇਸ ਸਬੰਧੀ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਨਵਜੋਤ ਸਿੰਘ ਸਿੱਧੂ ਦੇ ਟਵੀਟਰ ਅਕਾਉਂਟ ਉੱਤੇ ਟਵੀਟ ਕਰਕੇ ਦਿੱਤੀ। ਨਵਜੋਤ ਸਿੰਘ ਸਿੱਧੂ ਦੇ ਸੋਸ਼ਲ ਮੀਡੀਆ ਅਕਾਉਂਟ ਉੱਤੇ ਨਵਜੋਤ ਕੌਰ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਪਤੀ ਨਵਰਾਤਰੀ ਦੌਰਾਨ ਮੌਨ ਰੱਖਣਗੇ ਅਤੇ 5 ਅਕਤੂਬਰ ਤੋਂ ਬਾਅਦ ਹੀ ਉਹ ਕਿਸੇ ਨੂੰ ਮਿਲਣਗੇ।

ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ’ਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਉਨ੍ਹਾਂ ਵੱਲੋਂ ਪਟਿਆਲਾ ਕੋਰਟ ਵਿਖੇ ਸਰੰਡਰ ਕੀਤਾ ਗਿਆ ਸੀ। ਇਸ ਤੋਂ ਬਾਅਦ ਤੋਂ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਵਿੱਚ ਪਾਰਕਿੰਗ ਵਾਲੀ ਥਾਂ ਨੂ ਲੈ ਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਗੁਲਾਮ ਨਬੀ ਆਜ਼ਾਦ ਵੱਲੋਂ ਨਵੀਂ ਪਾਰਟੀ ਦਾ ਗਠਨ, 'ਡੈਮੋਕਰੈਟਿਕ ਆਜ਼ਾਦ ਪਾਰਟੀ' ਰੱਖਿਆ ਨਾਂਅ

-PTC News

Related Post