ਫਿਰੋਜ਼ਪੁਰ : ਜੈਸ਼ ਏ. ਮੁਹੰਮਦ ਅੱਤਵਾਦੀ ਸੰਗਠਨ ਵੱਲੋਂ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਮਿਲੀ ਧਮਕੀ ,ਚੌਕਸੀ ਵਧਾਈ

By  Shanker Badra April 16th 2019 10:49 AM -- Updated: April 16th 2019 10:50 AM

ਫਿਰੋਜ਼ਪੁਰ : ਜੈਸ਼ ਏ. ਮੁਹੰਮਦ ਅੱਤਵਾਦੀ ਸੰਗਠਨ ਵੱਲੋਂ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਮਿਲੀ ਧਮਕੀ ,ਚੌਕਸੀ ਵਧਾਈ:ਫਿਰੋਜ਼ਪੁਰ : ਫਿਰੋਜ਼ਪੁਰ ਦੇ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਮਿਲੀ ਹੈ।ਇਸ ਦੇ ਲਈ ਫਿਰੋਜ਼ਪੁਰ ਰੇਲਵੇ ਸਟੇਸ਼ਨ ਦੇ ਮੈਨੇਜ਼ਰ ਵਿਵੇਕ ਕੁਮਾਰ ਨੂੰ ਅੱਜ ਜੈਸ਼ ਏ ਮੁਹੰਮਦ ਅੱਤਵਾਦੀ ਸੰਗਠਨ ਵੱਲੋਂ ਇੱਕ ਧਮਕੀ ਭਰਿਆ ਪੱਤਰ ਮਿਲਿਆ ਹੈ।ਜਿਸ 'ਚ ਇਹ ਧਮਕੀ ਦਿੱਤੀ ਗਈ ਕਿ ਅਸੀਂ ਆਪਣੇ ਜੇਹਾਦੀਆਂ ਦੀ ਮੌਤ ਦਾ ਬਦਲਾ ਜ਼ਰੂਰ ਲਵਾਂਗੇ ਅਤੇ 13 ਮਈ ਨੂੰ ਫਿਰੋਜ਼ਪੁਰ, ਫਰੀਦਕੋਟ, ਬਰਨਾਲਾ, ਅੰਮ੍ਰਿਤਸਰ ਤੇ ਜਲੰਧਰ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉਡਾ ਦੇਵਾਂਗੇ।

Jaish A. Muhammad Terrorist Organization Ferozepur railway station Threat ਫਿਰੋਜ਼ਪੁਰ : ਜੈਸ਼ ਏ. ਮੁਹੰਮਦ ਅੱਤਵਾਦੀ ਸੰਗਠਨ ਵੱਲੋਂ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਮਿਲੀ ਧਮਕੀ ,ਚੌਕਸੀ ਵਧਾਈ

ਜਾਣਕਾਰੀ ਅਨੁਸਾਰ ਇਸ ਧਮਕੀ ਭਰੇ ਪੱਤਰ ਨੂੰ ਹਿੰਦੀ ਵਿਚ ਲਿਖਿਆ ਗਿਆ ਹੈ।ਇਸ ਧਮਕੀ ਪੱਤਰ ਨੂੰ ਮਿਲਣ ਤੋਂ ਬਾਅਦ ਰੇਲਵੇ ਸਟੇਸ਼ਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਦੱਸਿਆ ਜਾਂਦਾ ਹੈ ਕਿ ਪੱਤਰ ਲਿਖਣ ਵਾਲੇ ਨੇ ਆਪਣਾ ਨਾਮ ਨਹੀਂ ਲਿਖਿਆ ਪਰ ਜੈਸ਼ ਏ. ਮੁਹੰਮਦ ਅੱਤਵਾਦੀ ਸੰਗਠਨ ਤੇ ਮੈਸੂਰ ਅਹਿਮਦ ਏਰੀਆ ਕਮਾਂਡਰ ਜੰਮੂ ਕਸ਼ਮੀਰ (ਸਿੰਧ) ਪਾਕਿਸਤਾਨ ਲਿਖਿਆ ਹੋਇਆ ਹੈ।

Jaish A. Muhammad Terrorist Organization Ferozepur railway station Threat ਫਿਰੋਜ਼ਪੁਰ : ਜੈਸ਼ ਏ. ਮੁਹੰਮਦ ਅੱਤਵਾਦੀ ਸੰਗਠਨ ਵੱਲੋਂ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਮਿਲੀ ਧਮਕੀ ,ਚੌਕਸੀ ਵਧਾਈ

ਇਸ ਤੋਂ ਪਹਿਲਾਂ ਵੀ ਅਜਿਹੇ ਧਮਕੀ ਭਰੇ ਪੱਤਰ ਰੇਲਵੇ ਸਟੇਸ਼ਨਾਂ ਨੂੰ ਕਈ ਵਾਰ ਮਿਲ ਚੁਕੇ ਹਨ ਪਰ ਫਿਰ ਵੀ ਸੁਰੱਖਿਆ ਏਜੰਸੀਆਂ ਵਲੋਂ ਇਸ ਪੱਤਰ ਨੂੰ ਬੜੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

-PTCNews

Related Post