ਜੈਤੋ: 20 ਸਾਲਾ ਲੜਕੇ ਨੇ 7ਵੀਂ ਕਲਾਸ ਦੀ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ

By  Jashan A October 17th 2019 04:10 PM

ਜੈਤੋ: 20 ਸਾਲਾ ਲੜਕੇ ਨੇ 7ਵੀਂ ਕਲਾਸ ਦੀ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ,ਜੈਤੋ: ਪੰਜਾਬ 'ਚ ਲਗਾਤਾਰ ਜਬਰ ਜਨਾਹ ਦੀਆਂ ਘਟਨਾਵਾਂ ਵਧ ਰਹੀਆਂ ਹਨ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਆਪਣੀ ਹਵਸ ਮਿਟਾਉਣ ਲਈ ਇਹਨਾਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

Rapeਜਿਸ ਕਾਰਨ ਹੁਣ ਤੱਕ ਅਨੇਕਾਂ ਪੰਜਾਬ ਦੀਆ ਧੀਆਂ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਚੁੱਕੀਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਫਰੀਦਕੋਟ ਦੇ ਹਲਕਾ ਜੈਤੋ ਦੇ ਅਧੀਨ ਪੈਂਦੇ ਪਿੰਡ ਕਾਸਮ ਭੱਟੀ ਤੋਂ ਸਾਹਮਣੇ ਆਇਆ ਹੈ, ਜਿਥੇ 20 ਸਾਲਾ ਨੌਜਵਾਨ ਵਲੋਂ 7ਵੀਂ ਕਲਾਸ 'ਚ ਪੜ੍ਹਦੀ ਨਾਬਾਲਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ।

ਹੋਰ ਪੜ੍ਹੋ:ਧਾਰਾ-370 ਹਟਣ ਮਗਰੋਂ ਅੱਜ ਜੰਮੂ-ਕਸ਼ਮੀਰ 'ਚ ਖੁੱਲ੍ਹੇ ਬਾਜ਼ਾਰ (ਤਸਵੀਰਾਂ)

Rapeਇਸ ਘਟਨਾ ਬਾਰੇ ਪਰਿਵਾਰਿਕ ਮੈਬਰਾਂ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਉਂਦੇ ਕਿਹਾ ਕਿ ਰਾਤ ਦੇ ਸਮੇਂ ਪਿੰਡ ਦਾ ਇਕ ਨੌਜਵਾਨ ਉਨ੍ਹਾਂ ਦੇ ਘਰ ਦਾਖਲ ਹੋ ਗਿਆ, ਜਿਸ ਨੇ ਉਸ ਦੀ ਨਾਬਾਲਗ ਕੁੜੀ ਦਾ ਮੂੰਹ ਬੰਦ ਕਰਕੇ ਉਸ ਨਾਲ ਗਲਤ ਕੰਮ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਨੌਜਵਾਨ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post