ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਲਾਲਾਬਾਦ ਦੇ ਵਕੀਲ ਨੇ ਕੀਤੀ ਜੀਵਨ ਲੀਲਾ ਸਮਾਪਤ

By  Jagroop Kaur December 27th 2020 12:15 PM -- Updated: December 27th 2020 12:20 PM

ਜਲਾਲਾਬਾਦ: ਕਿਸਾਨਾਂ ਵੱਲੋਂ ਵਿੱਢਿਆ ਸੰਘਰਸ਼ 31ਵੇਂ ਦਿਨ ਜਾਰੀ ਹੈ ਉਥੇ ਹੀ ਇਸ ਦਿਨ ਇਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ ,ਜਿਥੇ ਕਿਸਾਨੀ ਸੰਘਰਸ਼ ਵਿਚ ਖੇਤੀ ਕਾਨੂੰਨਾਂ ਦੇ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ’ਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਵਲੋਂ ਟਿਕਰੀ ਬਾਰਡਰ ਤੇ ਸਲਫਾਸ ਖਾ ਕੇ ਆਤਮਦਾਹ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ।

ਅਮਰਜੀਤ ਸਿੰਘ ਰਾਏ ਨੂੰ ਇਲਾਜ ਲਈ ਰੋਹਤਕ ਪੀ.ਜੀ.ਆਈ. ਵਿਖੇ ਦਾਖ਼ਲ ਕਰਵਾਇਆ ਗਿਆ ਹੈ।ਅਮਰਜੀਤ ਸਿੰਘ ਨੇ ਇਕ ਸੁਸਾਇਡ ਨੋਟ ਵੀ ਲਿਖਿਆ ਹੈ ਜਿਸ ’ਚ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਿੰਮੇਵਾਰ ਦੱਸਿਆ ਹੈ

ਲੋਕਾਂ ਨੇ ਭਾਂਡੇ, ਪੀਪੇ ਵਜਾ ਕੇ ਜਤਾਇਆ ਮੋਦੀ ਦੇ ‘ਮਨ ਕੀ ਬਾਤ’ ਦਾ ਵਿਰੋਧ

ਇੱਥੇ ਦੱਸਣਯੋਗ ਹੈ ਕਿ ਅਮਰਜੀਤ ਸਿੰਘ ਰਾਏ ਪਿਛਲੇ ਕਰੀਬ ਇਕ ਹਫਤੇ ਤੋਂ ਦਿੱਲੀ ਦੇ ਟਿਕਰੀ ਬਾਰਡਰ ਤੇ ਕਿਸਾਨਾਂ ਵਲੋਂ ਦਿੱਤੇ ਜਾ ਰਹੇ ਧਰਨੇ ’ਚ ਆਪਣੀ ਸ਼ਮੂਲੀਅਤ ਦਰਜ ਕਰਵਾ ਰਿਹਾ ਸੀ ਅਤੇ ਲਗਾਤਾਰ ਕੇਂਦਰ ਸਰਕਾਰ ਵਲੋਂ ਖੇਤੀ ਬਿੱਲ ਰੱਦ ਨਾ ਕੀਤੇ ਜਾਣ ਸਬੰਧੀ ਦਿੱਤੇ ਜਾ ਰਹੇ ਬਿਆਨਾਂ ਤੋਂ ਹਤਾਸ਼ ਸੀ।

ਆਖਿਰਕਾਰ ਉਸਨੇ 27 ਦਸੰਬਰ ਤੜਕਸਾਰ ਕਰੀਬ 9 ਵਜੇ ਸੁਸਾਇਡ ਨੋਟ ਲਿਖ ਕੇ ਸਲਫਾਸ ਖਾ ਲਈ। ਹਾਲਤ ਵਿਗੜਦੀ ਦੇਖ ਕਿਸਾਨਾਂ ਵਲੋਂ ਉਸਨੂੰ ਜਲਦੀ ਹੀ ਰੋਹਤਕ ਪੀ.ਜੀ.ਆਈ. ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਪਾਲ ਕੰਬੋਜ ਨੇ ਕੀਤੀ, ਜੋ ਰੋਹਕਤ ਹਸਪਤਾਲ ’ਚ ਨਾਲ ਸਨ।

Related Post