ਜਲਾਲਾਬਾਦ: 19 ਸਾਲਾ ਗਰਭਵਤੀ ਲੜਕੀ ਦੀ ਕੋਰੋਨਾ ਨਾਲ ਮੌਤ ,ਕੱਲ ਰਿਪੋਰਟ ਆਈ ਸੀ ਪਾਜ਼ੀਟਿਵ

By  Shanker Badra July 16th 2020 05:07 PM

ਜਲਾਲਾਬਾਦ: 19 ਸਾਲਾ ਗਰਭਵਤੀ ਲੜਕੀ ਦੀ ਕੋਰੋਨਾ ਨਾਲ ਮੌਤ ,ਕੱਲ ਰਿਪੋਰਟ ਆਈ ਸੀ ਪਾਜ਼ੀਟਿਵ:ਜਲਾਲਾਬਾਦ : ਜਲਾਲਾਬਾਦ ਦੇ ਨੇੜਲੇ ਪਿੰਡ ਬੂਰ ਵਾਲਾ ਵਿਖੇ ਇਕ 19 ਸਾਲਾ ਗਰਭਵਤੀ ਲੜਕੀ ਦੀ ਕੋਰੋਨਾ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਬੂਰ ਵਾਲਾ ਦੀ ਰਹਿਣ ਵਾਲੀ ਇਹ ਲੜਕੀ ਪਿੰਡ ਕੱਟਿਆਂਵਾਲੀ ਵਿਖੇ ਵਿਆਹੀ ਹੋਈ ਸੀ ਪਰ ਸਹੁਰੇ ਪਰਿਵਾਰ ਨਾਲ ਵਿਵਾਦ ਹੋਣ ਕਾਰਨ ਪਿਛਲੇ ਕਰੀਬ ਇਕ ਸਾਲ ਤੋਂ ਉਹ ਪੇਕੇ ਘਰ ਰਹਿ ਰਹੀ ਸੀ ਅਤੇ ਕਰੀਬ 8 ਮਹੀਨਿਆਂ ਤੋਂ ਗਰਭਵਤੀ ਸੀ।

ਇਸ ਦੌਰਾਨ ਮ੍ਰਿਤਕ ਲੜਕੀ ਦੇ ਪਿਤਾ ਮੱਖਣ ਸਿੰਘ ਨੇ ਦੱਸਿਆ ਕਿ ਉਸਦੀ ਬੇਟੀ ਅਚਾਨਕ ਬਾਥਰੂਮ ਕਰਨ ਲਈ ਉੱਠੀ ਸੀ ਤੇ ਬਾਥਰੂਮ 'ਚ ਪੈਰ ਫਿਸਲਣ ਕਾਰਣ ਡਿੱਗ ਪਈ ਅਤੇ ਉਸਦੀ ਹਾਲਤ ਕਾਫੀ ਖਰਾਬ ਹੋ ਗਈ, ਜਿਸ ਨੂੰ 15 ਜੁਲਾਈ ਨੂੰ ਇਲਾਜ ਲਈ ਗੁਰੂ ਗੋਬਿੰਦ ਮੈਡੀਕਲ ਕਾਲਜ ਫਰੀਦਕੋਟ ਲੈ ਗਏ ,ਜਿੱਥੇ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਹੈ।

ਜਲਾਲਾਬਾਦ : 19 ਸਾਲਾ ਗਰਭਵਤੀ ਲੜਕੀ ਦੀ ਕੋਰੋਨਾ ਨਾਲ ਮੌਤ ,ਕੱਲ ਰਿਪੋਰਟ ਆਈ ਸੀ ਪਾਜ਼ੀਟਿਵ

ਮ੍ਰਿਤਕ ਲੜਕੀ ਦੇ ਪਿਤਾ ਨੇ ਦੋਸ਼ ਲਗਾਇਆ ਹੈ ਕਿ ਜੇਕਰ ਕੁੜੀ ਨੂੰ ਕੋਰੋਨਾ ਪਾਜ਼ੀਟਿਵ ਸੀ ਤਾਂ ਪਹਿਲਾਂ ਉਸਦਾ ਟੈਸਟ ਹੋਣਾ ਸੀ। ਜਦਕਿ ਇਲਾਜ ਦੌਰਾਨ ਕੁੱਝ ਘੰਟੇ ਪਹਿਲਾਂ ਉਨ੍ਹਾਂ ਦਾ ਪਰਿਵਾਰ ਨਾਲ ਸੀ ਤੇ ਬਾਅਦ 'ਚ ਉਸਦੀ ਮੌਤ ਹੋ ਗਈ। ਕੁੜੀ ਦੇ ਪਿਤਾ ਨੇ ਦੱਸਿਆ ਕਿ ਉਸਦੀ ਧੀ ਨੂੰ ਕੋਰੋਨਾ ਦੇ ਲੱਛਣਾਂ ਨਾਲ ਸਬੰਧਤ ਕਿਸੇ ਤਰ੍ਹਾਂ ਦੀ ਕੋਈ ਤਕਲੀਫ ਨਹੀਂ ਸੀ ਪਰ ਪਤਾ ਨਹੀਂ ਕਿਉਂ ਉਸ ਨੂੰ ਕੋਰੋਨਾ ਪਾਜ਼ੀਟਿਵ ਕਰਾਰ ਦਿੱਤਾ ਗਿਆ ਹੈ।

ਸਿਵਲ ਸਰਜਨ ਫ਼ਾਜ਼ਿਲਕਾ ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਉਕਤ ਲੜਕੀ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਸੀ। ਇੱਥੇ ਉਸ ਦੇ ਖੂਨ ਦਾ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਜਾਂਚ ਲਈ ਭੇਜਿਆ ਗਿਆ ਸੀ ,ਜਿਸ ਦੀ ਕੱਲ੍ਹ ਸ਼ਾਮ ਨੂੰ ਹੀ ਸ਼ੱਕੀ ਮਰੀਜ਼ਾਂ ਦੀ ਆਈ ਮੈਡੀਕਲ ਰਿਪੋਰਟ ਵਿੱਚ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ ਅਤੇ ਦੇਰ ਸ਼ਾਮ ਉਸਦੀ ਮੌਤ ਹੋ ਗਈ ਹੈ।

-PTCNews

Related Post