ਜਲਾਲਾਬਾਦ : ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ, ਮਚਿਆ ਹੜਕੰਪ

By  Shanker Badra May 15th 2020 08:09 PM

ਜਲਾਲਾਬਾਦ : ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੇ ਹਸਪਤਾਲ ਦੇ ਬਾਹਰ ਲਗਾਇਆ ਧਰਨਾ, ਮਚਿਆ ਹੜਕੰਪ:ਜਲਾਲਾਬਾਦ : ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਚ ਦਾਖਲ 20 ਦੇ ਕਰੀਬ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੇ ਹਸਪਤਾਲ 'ਚੋਂ ਬਾਹਰ ਆ ਕੇ ਧਰਨਾ ਲਗਾ ਦਿੱਤਾ ਹੈ। ਇਹ ਸਾਰੇ ਕੋਰੋਨਾ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਇਸ ਦੌਰਾਨ ਕੋਰੋਨਾ ਪੀੜਤਾ ਦਾ ਕਹਿਣਾ ਹੈ ਕਿ ਹਸਪਤਾਲ ਵਿਚ ਨਾ ਤਾਂ ਸਫਾਈ ਹੈ ਅਤੇ ਨਾ ਹੀ ਕੋਈ ਢੁਕਵੇਂ ਪ੍ਰਬੰਧ ਹਨ।

ਇਸ ਦੌਰਾਨ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਜਸਪਾਲ ਸਿੰਘ ਢਿੱਲੋਂ ਭਾਰੀ ਪੁਲਸ ਨਾਲ ਮੌਕੇ 'ਤੇ ਪਹੁੰਚ ਗਏ ਅਤੇ ਧਰਨਾ ਲਗਾ ਕੇ ਬੈਠੇ ਕੋਰੋਨਾ ਮਰੀਜ਼ਾਂ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਕੋਰੋਨਾ ਮਰੀਜ਼ ਹਸਪਤਾਲ ਦੇ ਬਾਹਰ ਹੀ ਧਰਨਾ ਲਗਾ ਕੇ ਬੈਠੇ ਸਨ। ਇਸ ਦੌਰਾਨ ਹਸਪਤਾਲ ਸਟਾਫ ਦੇ ਕੋਈ ਵੀ ਮੈਂਬਰ ਉਥੇ ਮੌਜੂਦ ਨਹੀਂ ਸੀ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 1944 ਹੋ ਗਈ ਹੈ।

-PTCNews

Related Post