ਜਲਾਲਾਬਾਦ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਤੋਂ ਪਹਿਲਾਂ ਸ਼ਹਿਰ 'ਚ ਚੱਲੀ ਗੋਲੀ, ਇੱਕ ਜ਼ਖ਼ਮੀ

By  Shanker Badra October 16th 2019 11:52 AM

ਜਲਾਲਾਬਾਦ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰੋਡ ਸ਼ੋਅ ਤੋਂ ਪਹਿਲਾਂ ਸ਼ਹਿਰ 'ਚ ਚੱਲੀ ਗੋਲੀ, ਇੱਕ ਜ਼ਖ਼ਮੀ:ਜਲਾਲਾਬਾਦ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜਲਾਲਾਬਾਦ ਦੌਰੇ ਤੋਂ ਕੁਝ ਘੰਟੇ ਪਹਿਲਾਂ ਹੀ ਸ਼ਹਿਰ ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਕਿਰਾਏ ਦੇ ਮਕਾਨ 'ਚ ਬੈਠੇ ਕਿਰਾਏਦਾਰ ਨੇ ਮਕਾਨ ਖ਼ਾਲੀ ਨਾ ਕਰਨ ਦੀ ਜਿੱਦ ਨੂੰ ਲੈ ਕੇ ਮਾਲਕਾਂ 'ਤੇ ਗੋਲੀਆਂ ਚਲਾ ਦਿੱਤੀਆਂ ਹਨ। [caption id="attachment_350139" align="aligncenter" width="300"]Jalalabad Dasmesh Nagar tenant shot landlord brother ਜਲਾਲਾਬਾਦ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਰੋਡ ਸ਼ੋਅ ਤੋਂ ਪਹਿਲਾਂ ਸ਼ਹਿਰ 'ਚ ਚੱਲੀ ਗੋਲੀ, ਇੱਕ ਜ਼ਖ਼ਮੀ[/caption] ਮਿਲੀ ਜਾਣਕਾਰੀ ਅਨੁਸਾਰ ਜਲਾਲਾਬਾਦ ਦੀ ਦਸਮੇਸ਼ ਨਗਰੀ 'ਚ ਕਿਰਾਏਦਾਰ ਨੇ ਆਪਣੇ ਮਕਾਨ ਮਾਲਕ ਦੇ ਭਰਾ 'ਤੇ ਗੋਲੀ ਚਲਾ ਦਿੱਤੀ ਹੈ। ਇਸ ਦੌਰਾਨ ਗੋਲੀ ਉਸ ਦੇ ਪੈਰ 'ਚ ਲੱਗੀ ਹੈ। ਜ਼ਖ਼ਮੀ ਦੀ ਪਹਿਚਾਣ ਰਾਜਨ ਗਾਬਾ ਪੁੱਤਰ ਸੁਰਿੰਦਰ ਕੁਮਾਰ ਗਾਬਾ ਦੇ ਰੂਪ 'ਚ ਹੋਈ ਹੈ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। [caption id="attachment_350140" align="aligncenter" width="300"]Jalalabad Dasmesh Nagar tenant shot landlord brother ਜਲਾਲਾਬਾਦ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇਰੋਡ ਸ਼ੋਅ ਤੋਂ ਪਹਿਲਾਂ ਸ਼ਹਿਰ 'ਚ ਚੱਲੀ ਗੋਲੀ, ਇੱਕ ਜ਼ਖ਼ਮੀ[/caption] ਦੱਸ ਦੇਈਏ ਕਿ ਜਲਾਲਾਬਾਦ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਚੋਣ ਜ਼ਾਬਤਾ ਲਾਗੂ ਹੈ ਤੇ ਸਮੁੱਚੇ ਹਲਕੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਹਨ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਉਮੀਦਵਾਰ ਦੇ ਹੱਕ ਵਿੱਚ ਜਲਾਲਾਬਾਦ ਵਿਚ ਰੋਡ ਸ਼ੋਅ ਕੱਢਿਆ ਜਾਣਾ ਹੈ ਪਰ ਮੁੱਖ ਮੰਤਰੀ ਦੀ ਆਮਦ ਤੋਂ ਕੁਝ ਘੰਟੇ ਪਹਿਲਾਂ ਹੀ ਜਲਾਲਾਬਾਦ ਵਿੱਚ ਇੱਕ ਵਿਅਕਤੀ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਕੇ ਸਖ਼ਤ ਸੁਰੱਖਿਆ ਪ੍ਰਬੰਧਾਂ ਨੂੰ ਖੁੱਲ੍ਹੀ ਚੁਣੌਤੀ ਦੇ ਦਿੱਤੀ ਗਈ ਹੈ। -PTCNews

Related Post