ਜਲਾਲਾਬਾਦ 'ਚ ਚੋਣਾਂ ਦੌਰਾਨ ਵੋਟਰਾਂ 'ਚ ਭਾਰੀ ਉਤਸ਼ਾਹ ,ਪੋਲਿੰਗ ਬੂਥ 'ਤੇ ਲੱਗੀਆਂ ਲੰਮੀਆਂ ਲਾਈਨਾਂ

By  Shanker Badra September 21st 2018 11:10 AM

ਜਲਾਲਾਬਾਦ 'ਚ ਚੋਣਾਂ ਦੌਰਾਨ ਵੋਟਰਾਂ 'ਚ ਭਾਰੀ ਉਤਸ਼ਾਹ ,ਪੋਲਿੰਗ ਬੂਥ 'ਤੇ ਲੱਗੀਆਂ ਲੰਮੀਆਂ ਲਾਈਨਾਂ:ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਮੁੜ ਚੋਣਾਂ ਅੱਜ ਸਵੇਰ ਤੋਂ ਲਗਾਤਾਰ ਹੋ ਰਹੀਆਂ ਹਨ।ਬੀਤੇ ਦਿਨੀਂ ਹੋਈਆਂ ਚੋਣਾਂ ਦੌਰਾਨ ਵੱਖ -ਵੱਖ ਥਾਵਾਂ 'ਤੇ ਕਾਂਗਰਸ ਦੀ ਧੱਕੇਸ਼ਾਹੀ ਦੇਖਣ ਨੂੰ ਮਿਲੀ ਸੀ।ਜਿਸ ਕਰਕੇ ਪੰਜਾਬ ਦੇ ਚੋਣ ਕਮਿਸ਼ਨ ਨੇ 8 ਜ਼ਿਲ੍ਹਿਆਂ 'ਚ 54 ਪੋਲਿੰਗ ਬੂਥਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਚੋਣਾਂ ਮੁੜ ਕਰਵਾਉਣ ਦਾ ਹੁਕਮ ਜਾਰੀ ਕੀਤਾ ਸੀ। ਅੱਜ ਜਲਾਲਾਬਾਦ ਦੇ ਬੂਥ ਨੰਬਰ -29 'ਤੇ ਹੋ ਰਹੀ ਰੀ-ਪੋਲਿੰਗ ਚੋਣ ਦੌਰਾਨ ਵੋਟਰਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਜਿਸ ਦੇ ਲਈ ਦਿਨ ਚੜੇ ਤੋਂ ਹੀ ਪੋਲਿੰਗ ਬੂਥ 'ਤੇ ਔਰਤਾਂ/ ਮਰਦਾਂ ਦੀਆਂ ਲੰਮੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਦੱਸ ਦੇਈਏ ਕਿ ਇੱਥੇ ਵੀ ਬੂਥ ਉੱਪਰ ਹੋਈ ਗੁੰਡਾਗਰਦੀ ਅਤੇ ਹੋਈ ਬੂਥ ਕੈਪਚਰਿੰਗ ਨੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਸੀ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿੱਚ 10, ਮੋਗਾ ਵਿੱਚ 1, ਫਾਜ਼ਿਲਕਾ ਵਿੱਚ 1, ਪਟਿਆਲਾ 2, ਫਰੀਦਕੋਟ 1, ਬਠਿੰਡਾ 1, ਲੁਧਿਆਣਾ 2 ਅਤੇ ਸ਼੍ਰੀ ਮੁਕਤਸਰ ਸਾਹਿਬ ਦੇ 36 ਪੋਲਿੰਗ ਬੂਥ ਹਨ। ਦੱਸ ਦੇਈਏ ਕਿ ਵੋਟਾਂ ਦੀ ਗਿਣਤੀ 22 ਸਤੰਬਰ 2018 ਦਿਨ ਸ਼ਨਿਚਰਵਾਰ ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। -PTCNews

Related Post