ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੰਡੀ ਅਰਨੀਵਾਲਾ 'ਚ ਨੰਨ੍ਹੀ ਛਾਂ ਮੁਹਿੰਮ ਤਹਿਤ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਤੇ ਪੌਦੇ ਵੰਡੇ, ਦੇਖੋ ਤਸਵੀਰਾਂ

By  Jashan A February 27th 2019 04:35 PM -- Updated: February 27th 2019 04:37 PM

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੰਡੀ ਅਰਨੀਵਾਲਾ 'ਚ ਨੰਨ੍ਹੀ ਛਾਂ ਮੁਹਿੰਮ ਤਹਿਤ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਤੇ ਪੌਦੇ ਵੰਡੇ, ਦੇਖੋ ਤਸਵੀਰਾਂ,ਜਲਾਲਾਬਾਦ: ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਹਲਕਾ ਜਲਾਲਾਬਾਦ ਦੀ ਮੰਡੀ ਅਰਨੀਵਾਲਾ ਅਤੇ ਘਡਿਆਣਾ ਵਿੱਚ ਨੰਨ੍ਹੀ ਛਾਂ ਮੁਹਿੰਮ ਤਹਿਤ ਮਹਿਲਾਵਾਂ ਨੂੰ ਮਸ਼ੀਨਾਂ ਅਤੇ ਪੌਦੇ ਵੰਡੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਦੇ ਮਜ਼ਬੂਤ ਇਰਾਦੇ ਅਤੇ ਭਾਰਤੀ ਫੌਜ ਦੇ ਬੁਲੰਦ ਹੌਸਲਿਆਂ ਨੇ ਗੁਆਂਢੀ ਦੇਸ਼ ਪਾਕਿਸਤਾਨ ਨੂੰ ਉਸ ਦੀਆਂ ਮਾੜੀਆਂ ਗਤੀਵਿਧੀਆਂ ਦਾ ਬਣਦਾ ਜਵਾਬ ਦਿੱਤਾ ਹੈ।

hkb ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੰਡੀ ਅਰਨੀਵਾਲਾ 'ਚ ਨੰਨ੍ਹੀ ਛਾਂ ਮੁਹਿੰਮ ਤਹਿਤ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਤੇ ਪੌਦੇ ਵੰਡੇ, ਦੇਖੋ ਤਸਵੀਰਾਂ

ਇਸ ਦੇ ਨਾਲ ਉਨ੍ਹਾਂ ਨੂੰ ਵੀ ਠੋਕਵਾਂ ਜਵਾਬ ਮਿਲਿਆ ਹੈ ਜੋ ਪਾਕਿਸਤਾਨ ਦਾ ਸਮਰਥਨ ਕਰਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਜਲਾਲਾਬਾਦ ਹਲਕੇ ਦੀ ਫੇਰੀ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

hkb ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੰਡੀ ਅਰਨੀਵਾਲਾ 'ਚ ਨੰਨ੍ਹੀ ਛਾਂ ਮੁਹਿੰਮ ਤਹਿਤ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਤੇ ਪੌਦੇ ਵੰਡੇ, ਦੇਖੋ ਤਸਵੀਰਾਂ

ਇਸ ਤੋਂ ਪਹਿਲਾਂ ਹਰਸਿਮਰਤ ਕੋਰ ਬਾਦਲ ਨੇ ਹਲਕਾ ਬੱਲੂਆਣਾ ਦੇ ਪਿੰਡ ਕਡਿਆਣਾ ਵਿੱਚ ਵੀ ਨਹੀਂ ਛਾਂ ਮੁਹਿੰਮ ਤਹਿਤ ਔਰਤਾਂ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਅਤੇ ਪੌਦੇ ਵੰਡੇ। ਇਸ ਦੌਰਾਨ ਜਿੱਥੇ ਮਹਿਲਾਵਾਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰੱਜ ਕੇ ਪ੍ਰਸ਼ੰਸਾ ਕੀਤੀ ਉੱਥੇ ਨੰਨ੍ਹੀ ਛਾਂ ਮੁਹਿੰਮ ਤਹਿਤ ਉਨ੍ਹਾਂ ਨੂੰ ਆਪਣੇ ਪੇਰੀ ਖੜ੍ਹੇ ਹੋਣ ਦਾ ਜੋ ਮੌਕਾ ਮਿਲਿਆ ਉਸ ਲਈ ਵੀ ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕੀਤਾ।

hkb ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਮੰਡੀ ਅਰਨੀਵਾਲਾ 'ਚ ਨੰਨ੍ਹੀ ਛਾਂ ਮੁਹਿੰਮ ਤਹਿਤ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ ਤੇ ਪੌਦੇ ਵੰਡੇ, ਦੇਖੋ ਤਸਵੀਰਾਂ

ਇਸ ਦਾ ਜਿੱਥੇ ਹਰਸਿਮਰਤ ਕੌਰ ਬਾਦਲ ਨੇ ਆਪਣੇ ਸਮਰਥਕਾਂ ਪ੍ਰਸ਼ੰਸਾ ਵਿੱਚ ਕਾਫ਼ੀ ਸਮਾਂ ਰਹਿ ਕੇ ਔਰਤਾਂ ਮਰਦਾਂ ਨਾਲ ਸੈਲਫੀ ਲੈਣ ਵਿੱਚ ਵੀ ਰੁਚੀ ਦਿਖਾਈ ਉੱਥੇ ਉਨ੍ਹਾਂ ਆਪਣੇ ਭਾਸ਼ਣ ਦੌਰਾਨ ਵਿਰੋਧੀਆਂ ਤੇ ਵੀ ਤਿੱਖੇ ਹਮਲੇ ਕੀਤੇ.ਉਨ੍ਹਾਂ ਨੰਨ੍ਹੀ ਛਾਂ ਮੁਹਿੰਮ ਨਾਲ ਜੁੜੀਆਂ ਮਹਿਲਾਵਾਂ ਨੂੰ ਅੱਗੇ ਵੀ ਜ਼ਰੂਰਤਮੰਦ ਮਹਿਲਾਵਾਂ ਦੀ ਲੋਕਾਂ ਦੀ ਮਦਦ ਕਰਨ ਦੀ ਵੀ ਖਾਸ ਤੌਰ ਤੇ ਅਪੀਲ ਕੀਤੀ।

-PTC News

Related Post