ਜਲਾਲਾਬਾਦ 'ਚ ਵਾਪਰਿਆ ਇਹ ਦਰਦਨਾਕ ਹਾਦਸਾ, ਪਰਿਵਾਰ 'ਚ ਛਾਇਆ ਮਾਤਮ

By  Joshi November 4th 2018 03:10 PM

ਜਲਾਲਾਬਾਦ 'ਚ ਵਾਪਰਿਆ ਇਹ ਦਰਦਨਾਕ ਹਾਦਸਾ, ਪਰਿਵਾਰ 'ਚ ਛਾਇਆ ਮਾਤਮ,ਜਲਾਲਾਬਾਦ: ਜਲਾਲਾਬਾਦ ਤੋਂ ਇੱਕ ਦਿਲ ਝੰਝੋੜ ਦੇਣ ਵਾਲਾ ਮਾਮਲਾ ਸਾਹਮਣਾ ਆਇਆ ਹੈ, ਜਿਥੇ ਇੱਕ ਨੌਜਵਾਨ ਦਾ ਕਤਲ ਕਰਨ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਜਲਾਲਾਬਾਦ ਦੇ ਨਾਲ ਲੱਗਦੇ ਪਿੰਡ ਢੰਡੀ ਖੁਰਦ 'ਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ।

ਸੂਤਰਾਂ ਅਨੁਸਾਰ ਇਹ ਕਤਲ ਮ੍ਰਿਤਕ ਦੇ ਦੋਸਤਾਂ ਦੁਆਰਾ ਹੀ ਕੀਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਸਰੂਪ ਸਿੰਘ ਪੁੱਤਰ ਸਤਨਾਮ ਸਿੰਘ ਵਜੋਂ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਸਰੂਪ ਸਿੰਘ ਪੁੱਤਰ ਸਤਨਾਮ ਸਿੰਘ ਦਾ ਬੀਤੀ ਰਾਤ ਉਸ ਦੇ ਦੋਸਤਾਂ ਵਲੋ ਕਤਲ ਕਰ ਦਿੱਤਾ ਗਿਆ।ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਨੇ ਘਟਨਾ ਵਾਲੀ ਜਗ੍ਹਾ ਦਾ ਜਾਇਜਾ ਲਿਆ।

ਹੋਰ ਪੜ੍ਹੋ: ਦਿੱਲੀ ‘ਚ ਵਧਦੇ ਹੋਏ ਪ੍ਰਦੂਸ਼ਣ ਦੀ ਜਾਂਚ ਕਰਨਗੀਆਂ 44 ਟੀਮਾਂ

ਇਸ ਮੌਕੇ ਥਾਣਾ ਸਦਰ ਮੁਖੀ ਭੋਲਾ ਸਿੰਘ ਨੇ ਦੱਸਿਆ ਮ੍ਰਿਤਕ ਸਰੂਪ ਸਿੰਘ ਨੇ ਆਪਣੇ ਦੋਸਤਾਂ ਨਾਲ ਰਾਤ ਨੂੰ ਸ਼ਰਾਬ ਪੀਤੀ ਸੀ,ਬਾਅਦ ਵਿਚ ਉਸ ਦਾ ਕਤਲ ਕਰ ਦਿੱਤਾ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

—PTC News

Related Post