ਜਲਾਲਾਬਾਦ ਦੇ ਪਿੰਡ ਮੁਰਾਦਵਾਲਾ 'ਚ 50 ਪਰਿਵਾਰ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

By  Jashan A April 25th 2019 12:08 PM -- Updated: April 25th 2019 12:38 PM

ਜਲਾਲਾਬਾਦ ਦੇ ਪਿੰਡ ਮੁਰਾਦਵਾਲਾ 'ਚ 50 ਪਰਿਵਾਰ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ),ਜਲਾਲਾਬਾਦ: ਲੋਕ ਸਭਾ ਚੋਣਾਂ ਤੋਂ ਪਹਿਲਾਂ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ ਅਤੇ ਪਾਰਟੀ ਨੂੰ ਮਜ਼ਬੂਤ ਬਣਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ 'ਚ ਲੋਕਾਂ ਦੇ ਸ਼ਾਮਲ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

sad ਜਲਾਲਾਬਾਦ ਦੇ ਪਿੰਡ ਮੁਰਾਦਵਾਲਾ 'ਚ 50 ਪਰਿਵਾਰ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

ਜਿਸ ਦੌਰਾਨ ਅੱਜ ਵੀ ਹਲਕਾ ਜਲਾਲਾਬਾਦ 'ਚ ਸ਼੍ਰੋਮਣੀ ਅਕਾਲੀ ਨੂੰ ਵੱਡੀ ਕਾਮਯਾਬੀ ਮਿਲੀ ਹੈ।ਹਲਕਾ ਜਲਾਲਾਬਾਦ ਦੇ ਪਿੰਡ ਮੁਰਾਦਵਾਲਾ ਦੇ 50 ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਦੇ ਸੰਯੁਕਤ ਸਕੱਤਰ ਸੁਖਮੰਦਰਪਾਲ ਸਿੰਘ ਮਿੰਟਾ ਨੂੰ ਲੱਗਾ ਸਦਮਾ, ਮਾਤਾ ਸੁਖਮੀਤ ਕੌਰ ਕਾਹਲੋਂ ਦਾ ਹੋਇਆ ਦੇਹਾਂਤ

sad ਜਲਾਲਾਬਾਦ ਦੇ ਪਿੰਡ ਮੁਰਾਦਵਾਲਾ 'ਚ 50 ਪਰਿਵਾਰ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

ਇਸ ਮੌਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਪਰਿਵਾਰਾਂ ਨੂੰ ਸਿਰੋਪਾ ਪਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਕੀਤਾ ਅਤੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਇਨ੍ਹਾਂ ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਛੱਡਿਆ।

sad ਜਲਾਲਾਬਾਦ ਦੇ ਪਿੰਡ ਮੁਰਾਦਵਾਲਾ 'ਚ 50 ਪਰਿਵਾਰ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

ਇਸ ਦੌਰਾਨ ਇਹਨਾਂ ਪਰਿਵਾਰ ਨੇ ਵੀ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।ਇਸ ਮੌਕੇ ਹਲਕਾ ਇੰਚਾਰਜ ਸਤਿੰਦਰਜੀਤ ਸਿੰਘ ਮੰਟਾ ਨੇ ਕਾਂਗਰਸ ਪਾਰਟੀ ਛੱਡ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਲੋਕਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਸਾਰਿਆਂ ਨੂੰ ਪਾਰਟੀ ‘ਚ ਬਣਦਾ ਸਨਮਾਨ ਦਿੱਤਾ ਜਾਵੇਗਾ।

ਹੋਰ ਪੜ੍ਹੋ: ਹਲਕਾ ਜਲਾਲਾਬਾਦ ‘ਚ “ਆਪ” ਨਾਲ ਜੁੜੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ (ਤਸਵੀਰਾਂ)

sad ਜਲਾਲਾਬਾਦ ਦੇ ਪਿੰਡ ਮੁਰਾਦਵਾਲਾ 'ਚ 50 ਪਰਿਵਾਰ ਕਾਂਗਰਸ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ (ਤਸਵੀਰਾਂ)

ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ 19 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਹ ਕਾਫੀ ਹੌਟ ਸੀਟ ਹੈ ਤੇ ਇਸ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਂਗਰਸੀ ਵਿਧਾਇਕ ਸ਼ੇਰ ਸਿੰਘ ਘੁਬਾਇਆ ਦੇ ਖਿਲਾਫ ਚੋਣ ਲੜ ਰਹੇ ਹਨ।

-PTC News

 

Related Post