ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 103 ਨਵੇਂ ਕੇਸਾਂ ਦੀ ਹੋਈ ਪੁਸ਼ਟੀ

By  Shanker Badra August 14th 2020 06:22 PM

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 103 ਨਵੇਂ ਕੇਸਾਂ ਦੀ ਹੋਈ ਪੁਸ਼ਟੀ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ।  ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 103 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 103 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ 2 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਚਲੇ ਗਏ। ਕੋਰੋਨਾ ਦੇ 43 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ 60 ਹੋਰ ਮਰੀਜ਼ਾਂ ਦੀ ਪੁਸ਼ਟੀਹੋਈ ਹੈ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, ਅੱਜ 103 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਪਾਜ਼ੀਟਿਵ 103ਪਾਜ਼ੀਟਿਵ ਕੇਸਾਂ 'ਚੋਂ 60 ਲੋਕਾਂ ਦੀਆਂ ਰਿਪੋਰਟਾਂ ਪ੍ਰਾਈਵੇਟ ਲੈਬੋਰਟਰੀ 'ਚੋਂ ਹਾਸਲ ਹੋਈਆਂ ਹਨ, ਜਦਕਿ 43 ਦੀਆਂ ਰਿਪੋਰਟਾਂ ਸਰਕਾਰੀ ਹਸਪਤਾਲ ਤੋਂ ਮਿਲੀਆਂ ਹਨ।

ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 3730 ਤੱਕ ਪੁੱਜ ਗਿਆ ਹੈ ਅਤੇ ਮੌਤਾਂ ਦੀ ਗਿਣਤੀ 96 ਹੋ ਗਈ ਹੈ। ਬੀਤੇ ਦਿਨ 149 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ ਜਦਕਿ ਕੋਰੋਨਾ ਕਾਰਨ 4 ਲੋਕਾਂ ਦੀ ਮੌਤ ਹੋ ਗਈ ਸੀ।

-PTCNews

Related Post