ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈ 4 ਲੋਕਾਂ ਦੀ ਮੌਤ , 55 ਨਵੇਂ ਕੇਸਾਂ ਦੀ ਪੁਸ਼ਟੀ

By  Shanker Badra September 3rd 2020 03:49 PM -- Updated: September 3rd 2020 03:50 PM

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈ 4 ਲੋਕਾਂ ਦੀ ਮੌਤ , 55 ਨਵੇਂ ਕੇਸਾਂ ਦੀ ਪੁਸ਼ਟੀ:ਜਲੰਧਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਜਲੰਧਰ 'ਚ ਵੀ ਕੋਰੋਨਾ ਆਪਣਾ ਖ਼ਤਰਨਾਕ ਰੂਪ ਵਿਖਾ ਰਿਹਾ ਹੈ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਨਾਲ ਹੋਈ 4 ਲੋਕਾਂ ਦੀ ਮੌਤ , 55 ਨਵੇਂ ਕੇਸਾਂ ਦੀ ਪੁਸ਼ਟੀ

ਜਲੰਧਰ 'ਚ ਕੋਰੋਨਾ ਨੇ ਅੱਜ ਚਾਰ ਵਿਅਕਤੀਆਂ ਦੀ ਜਾਨ ਲੈ ਲਈ ਅਤੇ 55 ਵਿਅਕਤੀਆਂ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਮੁਤਾਬਿਕ ਅੱਜ ਦੁਪਹਿਰੇ ਆਈਆਂ ਰਿਪੋਰਟਾਂ 'ਚ ਜ਼ਿਲ੍ਹੇ ਦੇ 55 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ। ਓਧਰ ਕੋਰੋਨਾ ਨਾਲ ਚਾਰ ਵਿਅਕਤੀਆਂ ਦੀ ਮੌਤ ਹੋ ਗਈ।

ਇਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਕੁੱਲ ਗਿਣਤੀ 7000 ਤਕ ਪੁੱਜ ਗਈ ਹੈ, ਜਦੋਂਕਿ ਮਰਨ ਵਾਲਿਆਂ ਦੀ ਗਿਣਤੀ 186 ਹੋ ਗਈ ਹੈ। ਦੂਜੇ ਪਾਸੇ ਬੁੱਧਵਾਰ ਨੂੰ ਜ਼ਿਲ੍ਹੇ 'ਚ ਜਿਥੇ 111 ਮਰਦ ਅਤੇ 64 ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ , ਉਥੇ ਹੀ 7 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੇ ਦਮ ਤੋੜ ਦਿੱਤਾ ਸੀ।

-PTCNews

Related Post