ਜਲੰਧਰ 'ਚ ਕੋਰੋਨਾ ਦਾ ਵੱਡਾ ਬਲਾਸਟ ,44 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

By  Shanker Badra July 27th 2020 06:13 PM

ਜਲੰਧਰ 'ਚ ਕੋਰੋਨਾ ਦਾ ਵੱਡਾ ਬਲਾਸਟ ,44 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜਲੰਧਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ ਤੇ ਅੱਜ ਫ਼ਿਰ ਵੱਡਾ ਕੋਰੋਨਾ ਬਲਾਸਟ ਹੋਇਆ ਹੈ।

ਜਲੰਧਰ 'ਚ ਕੋਰੋਨਾ ਦਾ ਵੱਡਾ ਬਲਾਸਟ ,44 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਜਲੰਧਰ 'ਚ ਸੋਮਵਾਰ ਨੂੰ 44 ਨਵੇਂ ਮਾਮਲੇ ਸਾਹਮਣੇ ਆਏ ਹਨ ,ਜਦਕਿ ਸਵੇਰੇ ਪਹਿਲਾਂ 10 ਮਰੀਜ਼ਾਂ ਦੀ ਪੁਸ਼ਟੀ ਹੋਈ ਸੀ। ਇਸ ਦੇ ਨਾਲ ਹੀ ਹੁਣ ਜਲੰਧਰ ਜ਼ਿਲ੍ਹੇ 'ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 2059 ਤੱਕ ਪਹੁੰਚ ਗਈ ਹੈ।

ਜਲੰਧਰ 'ਚ ਕੋਰੋਨਾ ਦਾ ਵੱਡਾ ਬਲਾਸਟ ,44 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਇਸ ਤੋਂ ਪਹਿਲਾਂ ਐਤਵਾਰ ਨੂੰ ਕੋਰੋਨਾ ਦੀ ਲਪੇਟ 'ਚ ਆਏ 79 ਮਰੀਜ਼ਾਂ 'ਚੋਂ 61 ਨਵੇਂ ਮਰੀਜ਼ਾਂ ਦਾ ਕੋਈ ਕਾਰਨ ਸਾਹਮਣੇ ਨਹੀਂ ਆਇਆ ਤੇ ਸਿਰਫ਼ 18 ਮਰੀਜ਼ ਪੁਰਾਣੇ ਮਰੀਜ਼ਾਂ ਦੇ ਸੰਪਰਕ 'ਚ ਆਉਣ ਨਾਲ ਪਾਜ਼ੀਟਿਵ ਪਾਏ ਗਏ ਸਨ।

ਵੋਟ ਕਰਨ ਲਈ ਇਸ ਲਿੰਕ 'ਤੇ ਕਰੋ ਕਲਿੱਕ :https://www.ptcnews.tv/poll-question-27-7-2020p/

ਦੱਸ ਦੇਈਏ ਕਿ ਜਲੰਧਰ 'ਚ ਸੋਮਵਾਰ ਨੂੰ ਇਕ ਪਾਸੇ 44 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਉਥੇ ਹੀ 275 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ ,ਜੋ ਰਾਹਤ ਵਾਲੀ ਗੱਲ ਹੈ।

-PTCNews

Related Post