ਜਲੰਧਰ 'ਚ ਮਹਿਲਾ ਕਾਂਗਰਸ ਪ੍ਰਧਾਨ ਸਮੇਤ 44 ਨਵੇਂ ਮਰੀਜ਼ ਨਿਕਲੇ ਕੋਰੋਨਾ ਪਾਜ਼ੀਟਿਵ

By  Shanker Badra August 7th 2020 04:01 PM

ਜਲੰਧਰ 'ਚ ਮਹਿਲਾ ਕਾਂਗਰਸ ਪ੍ਰਧਾਨ ਸਮੇਤ 44 ਨਵੇਂ ਮਰੀਜ਼ ਨਿਕਲੇ ਕੋਰੋਨਾ ਪਾਜ਼ੀਟਿਵ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 44 ਨਵੇਂ ਮਾਮਲੇ ਸਾਹਮਣੇ ਆਏ ਹਨ।

ਜਲੰਧਰ 'ਚ ਮਹਿਲਾ ਕਾਂਗਰਸ ਪ੍ਰਧਾਨ ਸਮੇਤ 44 ਨਵੇਂ ਮਰੀਜ਼ ਨਿਕਲੇ ਕੋਰੋਨਾ ਪਾਜ਼ੀਟਿਵ

ਜਲੰਧਰ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਜਿੱਥੇ ਕੋਰੋਨਾ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਉਥੇ ਹੀ 44 ਕੋਰੋਨਾ ਦੇ ਨਵੇਂ ਮਾਮਲਿਆਂ ਦੀ ਵੀ ਪੁਸ਼ਟੀ ਕੀਤੀ ਗਈ ਹੈ। ਅੱਜ ਪਾਜ਼ੀਟਿਵ ਪਾਏ ਗਏ 44 ਕੇਸਾਂ 'ਚ ਕਾਂਗਰਸ ਜ਼ਿਲ੍ਹਾ ਪ੍ਰਧਾਨ ਮਹਿਲਾ ਜਸਲੀਨ ਸੇਠੀ ਦਾ ਨਾਂ ਵੀ ਸ਼ਾਮਲ ਹੈ, ਜਿਸ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।

ਸਿਹਤ ਮਹਿਕਮੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਵੀਰਵਾਰ ਨੂੰ 556 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ 'ਚੋਂ 50 ਹੋਰਾਂ ਨੂੰ ਛੁੱਟੀ ਮਿਲ ਗਈ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕੋਰੋਨਾ ਨਾਲ ਇਕ ਬਜ਼ੁਰਗ ਦੀ ਮੌਤ ਹੋ ਗਈ ਤੇ ਜ਼ਿਲ੍ਹੇ 'ਚ 100 ਦੇ ਕਰੀਬ ਪਾਜ਼ੀਟਿਵ ਕੇਸ ਪਾਏ ਗਏ ਸਨ।

ਜਲੰਧਰ 'ਚ ਮਹਿਲਾ ਕਾਂਗਰਸ ਪ੍ਰਧਾਨ ਸਮੇਤ 44 ਨਵੇਂ ਮਰੀਜ਼ ਨਿਕਲੇ ਕੋਰੋਨਾ ਪਾਜ਼ੀਟਿਵ

ਦੱਸ ਦੇਈਏ ਕਿ ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਪਾਜ਼ੀਟਿਵਕੇਸਾਂ ਦਾ ਅੰਕੜਾ 2851 ਤੱਕ ਪਹੁੰਚ ਗਿਆ ਹੈ, ਜਦਕਿ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 74 ਹੋ ਗਈ ਹੈ।  ਜਲੰਧਰ ਜ਼ਿਲ੍ਹੇ 'ਚ ਹਰ ਦਿਨ ਵੱਡੀ ਗਿਣਤੀ 'ਚ ਕੇਸ ਸਾਹਮਣੇ ਆਉਣ ਕਰਕੇ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਮੌਤਾਂ ਦੀ ਗਿਣਤੀ ਵੀ ਵੱਧ ਰਹੀ ਹੈ।

-PTCNews

Related Post