ਜਲੰਧਰ 'ਚ ਕੋਰੋਨਾ ਦੇ 48 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ ,ਕੁੱਲ ਮਰੀਜ਼ਾਂ ਦੀ ਗਿਣਤੀ ਹੋਈ 1581

By  Shanker Badra July 18th 2020 02:15 PM

ਜਲੰਧਰ 'ਚ ਕੋਰੋਨਾ ਦੇ 48 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ ,ਕੁੱਲ ਮਰੀਜ਼ਾਂ ਦੀ ਗਿਣਤੀ ਹੋਈ 1581:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।

ਜਲੰਧਰ 'ਚ ਕੋਰੋਨਾ ਦੇ 48 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ ,ਕੁੱਲ ਮਰੀਜ਼ਾਂ ਦੀ ਗਿਣਤੀ ਹੋਈ 1581

ਜਲੰਧਰ 'ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਲੰਧਰ 'ਚ ਅੱਜ ਫਿਰ ਕੋਰੋਨਾ ਧਮਾਕਾ ਹੋਇਆ ਹੈ ,ਜਿੱਥੇ ਇਕੱਠੇ 48 ਕੇਸ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ 'ਚੋਂ ਸੀਆਰਪੀਐੱਫ ਦੇ 3 ਜਵਾਨ ਤੇ 8 ਜਵਾਨ ਆਈਟੀਬੀਪੀ ਦੇ ਹਨ। ਜਲੰਧਰ 'ਚ ਬੀਤੇ ਦਿਨ ਕੋਰੋਨਾ ਪਾਜ਼ੀਟਿਵ 75 ਮਰੀਜ਼ਾਂ ਦੀ ਪੁਸ਼ਟੀ ਹੋਈ ਸੀ।

ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਪਾਜ਼ੀਟਿਵ ਕੇਸਾਂ ਦਾ ਅੰਕੜਾ 1581 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 32 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ। ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਜਿੱਥੇ ਸਿਹਤ ਮਹਿਕਮਾ ਚਿੰਤਾ 'ਚ ਹੈ, ਉਥੇ ਹੀ ਲੋਕਾਂ 'ਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜਲੰਧਰ 'ਚ ਕੋਰੋਨਾ ਦੇ 48 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ ,ਕੁੱਲ ਮਰੀਜ਼ਾਂ ਦੀ ਗਿਣਤੀ ਹੋਈ 1581

ਦੱਸ ਦੇਈਏ ਕਿ ਅੱਜ ਆਈ ਰਿਪੋਰਟ 'ਚ ਇੱਕ ਹੋਰ ਵੱਡੇ ਅਫਸਰ ਨੂੰ ਕੋਰੋਨਾ ਨੇ ਆਪਣੀ ਚਪੇਟ ਵਿਚ ਲਿਆ ਹੈ। ਡਵੀਜ਼ਨਲ ਕਮਿਨਸ਼ਨਰ ਐਕਸਾਈਜ਼ ਐਂਡ ਟੈਕਸੇਸ਼ਨ ਨੂੰ ਵੀ ਕੋਰੋਨਾ ਦੀ ਪੁਸ਼ਟੀਹੋਈ ਹੈ। ਕੋਰੋਨਾ ਦਾ ਕੋਈ ਲੱਛਣ ਨਾ ਹੋਣ ਦੇ ਬਾਵਜੂਦ ਇਸ ਅਧਿਕਾਰੀ ਨੇ ਕੋਰੋਨਾ ਟੈਸਟਕਰਵਾਇਆ ਸੀ ਪਰ ਰਿਪੋਰਟ ਪਾਜ਼ੀਟਿਵ ਆਈ ਹੈ। ਰਿਪੋਰਟ ਪਾਜ਼ੀਟਿਵ ਆਉਣ ਮਗਰੋਂ ਪਰਿਵਾਰ ਤੇ ਸਟਾਫ ਮੈਂਬਰਾਂ ਦੀ ਚਿੰਤਾ ਵਧੀ ਹੈ।

-PTCNews

Related Post