ਜਲੰਧਰ 'ਚ ਕੋਰੋਨਾ ਦੇ 62 ਨਵੇਂ ਕੇਸ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2100 ਤੋਂ ਪਾਰ

By  Shanker Badra July 28th 2020 07:05 PM

ਜਲੰਧਰ 'ਚ ਕੋਰੋਨਾ ਦੇ 62 ਨਵੇਂ ਕੇਸ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2100 ਤੋਂ ਪਾਰ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 62 ਨਵੇਂ ਮਾਮਲੇ ਸਾਹਮਣੇ ਆਏ ਹਨ।

ਜਲੰਧਰ 'ਚ ਕੋਰੋਨਾ ਦੇ 62 ਨਵੇਂ ਕੇਸ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2100 ਤੋਂ ਪਾਰ

ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਲੈਬੋਰਟਰੀ ਤੋਂ ਪ੍ਰਾਪਤ ਹੋਏ ਅੰਕੜਿਆਂ ਮੁਤਾਬਕ 40 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ ਪ੍ਰਾਈਵੇਟ ਲੈਬੋਰਟਰੀ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 8 ਲੋਕ ਪਾਜ਼ੀਟਿਵ ਆਏ ਹਨ, ਇਸ ਤੋਂ ਇਲਾਵਾ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ 14 ਹੋਰ ਲੋਕ ਪਾਜ਼ੀਟਿਵ ਆਏ ਗਏ ਹਨ।

ਜਲੰਧਰ 'ਚ ਕੋਰੋਨਾ ਦੇ 62 ਨਵੇਂ ਕੇਸ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2100 ਤੋਂ ਪਾਰ

ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 2107 ਹੋ ਗਈ ਹੈ ਅਤੇ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 1545 ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਤੋਂ ਇਲਵਾ 472 ਮਰੀਜ਼ ਅਜੇ ਵੀ ਜ਼ਿਲ੍ਹੇ ਵਿਚ ਸਰਗਰਮ ਹਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।

ਜਲੰਧਰ 'ਚ ਕੋਰੋਨਾ ਦੇ 62 ਨਵੇਂ ਕੇਸ, ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ ਹੋਈ 2100 ਤੋਂ ਪਾਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਜਲੰਧਰ ਜ਼ਿਲ੍ਹੇ ਵਿਚ 47 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਸੀ ,ਉਥੇ ਹੀ ਦੋ ਮਰੀਜ਼ਾਂ ਦੀ ਮੌਤ ਹੋ ਗਈ ਸੀ। ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿਚ  ਕੁਲਵੰਤ ਸਿੰਘ (54) ਵਾਸੀ ਆਦਮਪੁਰ ਅਤੇ ਹਰੀਸ਼ ਚੰਦਰ (70) ਵਾਸੀ ਨਿਊ ਈਸ਼ਵਰ ਨਗਰ ਸ਼ਾਮਲ ਸਨ।

-PTCNews

Related Post