6ਵੇਂ ਪੇਅ ਕਮਿਸ਼ਨ ਖਿਲਾਫ ਸਰਕਾਰੀ ਮੁਲਾਜ਼ਮਾਂ ਦਾ ਜਲੰਧਰ ਬੱਸ ਸਟੈਂਡ 'ਚ ਧਰਨਾ, ਦਿੱਤਾ ਅਲਟੀਮੇਟਮ

By  Baljit Singh July 9th 2021 03:20 PM

ਜਲੰਧਰ : ਛੇਵੇਂ ਪੇਅ ਕਮਿਸ਼ਨ ਦੇ ਖ਼ਿਲਾਫ਼ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਦਾ ਰਹੇ ਹਨ। ਇਸੇ ਤਹਿਤ ਜਲੰਧਰ ਬੱਸ ਅੱਡੇ 'ਤੇ ਦੋ ਘੰਟੇ ਲਈ ਸਰਕਾਰੀ ਮੁਲਾਜ਼ਮਾਂ ਵੱਲੋਂ ਧਰਨਾ ਲਗਾਇਆ ਗਿਆ ਹੈ। ਮੁਲਾਜ਼ਮਾਂ ਦਾ ਇਲਜ਼ਾਮ ਛੇਵੇਂ ਪੇਅ ਕਮਿਸ਼ਨ ਨੂੰ ਲੰਗੜਾ ਬਣਾਇਆ ਗਿਆ ਹੈ। ਕਮਿਸ਼ਨ ਸਿਰਫ਼ ਨਾਮ ਦਾ ਹੀ ਲਾਗੂ ਕੀਤਾ ਗਿਆ ਅਤੇ ਮੁਲਾਜ਼ਮਾਂ ਨੂੰ ਕੋਈ ਮੁਨਾਫ਼ਾ ਨਹੀਂ ਹੋਇਆ।

ਪੜੋ ਹੋਰ ਖਬਰਾਂ: ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਮਿਲੇ 43,393 ਨਵੇਂ ਕੇਸ , 911 ਲੋਕਾਂ ਦੀ ਮੌਤ

ਇਸ ਮੌਕੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅਲਟੀਮੇਟਮ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਹੀਂ ਮੰਨੀਆਂ ਵੱਡਾ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿੱਚ ਸੋਧ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਨਾਮਾਤਰ ਹੋਇਆ ਵਾਧਾ ਹੋਰ ਵਧਾਇਆ ਜਾਵੇ।

ਪੜੋ ਹੋਰ ਖਬਰਾਂ: 'ਅਜੇ ਟਲਿਆ ਨਹੀਂ ਹੈ ਕੋਰੋਨਾ ਦਾ ਸੰਕਟ', PM ਮੋਦੀ ਨੇ ਦਿੱਤੀ ਚਿਤਾਵਨੀ

ਸਰਕਾਰੀ ਮੁਲਾਜ਼ਮਾਂ ਦੇ ਬੱਸ ਸਟੈਂਡ ਵਿਚ ਕੀਤੇ ਜਾ ਰਹੇ ਪ੍ਰਦਰਸ਼ਨ ਨਾਲ ਬੱਸਾਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਨੇ ਮੰਗ ਕੀਤੀ ਕਿ 10 ਹਜ਼ਾਰ ਦੇ ਕਰੀਬ ਨਵੀਆਂ ਸਰਕਾਰੀ ਬੱਸਾਂ ਪਾਈਆਂ ਜਾਣ ਅਤੇ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ 'ਤੇ ਲਗਾਮ ਲਗਾਈ ਜਾਵੇ।

ਪੜੋ ਹੋਰ ਖਬਰਾਂ: ਫਾਈਜ਼ਰ- ਬਾਇਓਨਟੈਕ ਦੀ ਵੈਕਸੀਨ ‘ਚ ਪਵੇਗੀ ਤੀਜੀ ਡੋਜ਼ ਦੀ ਜ਼ਰੂਰਤ , ਕੰਪਨੀ ਨੇ ਮੰਗੀ ਮਨਜ਼ੂਰੀ

ਸਰਕਾਰ ਖ਼ਿਲਾਫ਼ ਭੜਾਸ ਕੱਢਦੇ ਮੁਲਾਜ਼ਮਾਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਚਾਰ ਸਾਲ ਪੂਰੇ ਹੋਣ ਦੇ ਬਾਵਜੂਦ ਅਜੇ ਤੱਕ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਗਿਆ। ਲਗਾਤਾਰ ਹਰ ਮੁਲਾਜ਼ਮ ਸੜਕਾਂ ’ਤੇ ਉਤਰ ਕੇ ਪ੍ਰਦਰਸ਼ਨ ਕਰਨ ਨੂੰ ਮਜਬੂਰ ਹੈ।

-PTC News

Related Post