ਜਲੰਧਰ: ਵੈਸ਼ਨੋ ਦੇਵੀ ਦੀ ਯਾਤਰਾ ਤੋਂ ਵਾਪਸ ਆ ਰਿਹਾ ਪਰਿਵਾਰ ਹੋਇਆ ਸੜਕ ਹਾਦਸੇ ਦਾ ਸ਼ਿਕਾਰ

By  Riya Bawa July 4th 2022 03:55 PM

ਜਲੰਧਰ: ਪੰਜਾਬ ਵਿਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿਥੇ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਤੋਂ ਵਾਪਸ ਆ ਰਹੇ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਹਾਦਸਾ ਦੇਰ ਰਾਤ ਕਾਰ ਚਲਾਉਂਦੇ ਸਮੇਂ ਨੀਂਦ ਆਉਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ। ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਨੀਂਦ ਆ ਜਾਣ ਕਾਰਨ ਕਾਰ ਤੇਜ਼ ਰਫਤਾਰ ਨਾਲ ਹਾਈਵੇਅ ਦੇ ਪੁਲ 'ਤੇ ਪੈਰਾਫਿਟ ਅਤੇ ਰੇਲਿੰਗ ਨਾਲ ਟਕਰਾ ਗਈ। ਹਾਦਸੇ ਵਿੱਚ ਮਰਨ ਵਾਲੇ ਲੋਕ ਜਲੰਧਰ ਦੀ ਨਗੀਨਾ ਪੰਸਾਰੀ ਦੇ ਪਰਿਵਾਰਕ ਮੈਂਬਰ ਸਨ।

ACCIDENT

ਪਤਾ ਲੱਗਾ ਹੈ ਕਿ ਕਨਵ ਅਗਰਵਾਲ ਪੁੱਤਰ ਮਧੂਸੂਦਨ ਅਗਰਵਾਲ ਵਾਸੀ ਜਲੰਧਰ ਆਪਣੇ ਪਰਿਵਾਰ ਸਮੇਤ ਰਾਤ ਨੂੰ ਕਾਰ 'ਚ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਨਿਕਲਿਆ ਸੀ। ਜਦੋਂ ਉਹ ਟਾਂਡਾ ਉੜਮੁੜ ਨੇੜੇ ਇੰਡਸਟਰੀਅਲ ਏਰੀਆ ਫੋਕਲ ਪੁਆਇੰਟ ਨੇੜੇ ਪਹੁੰਚਿਆ ਤਾਂ ਉਸ ਦੀ ਕਾਰ ਅਚਾਨਕ ਪੁਲ ਦੀ ਰੇਲਿੰਗ ਨਾਲ ਟਕਰਾ ਗਈ ਅਤੇ ਫਿਰ ਜਿੱਥੋਂ ਪੁਲ ਸ਼ੁਰੂ ਹੁੰਦਾ ਹੈ, ਪੈਰਾਫਿਟ ਹੋ ਗਿਆ। ਹਾਦਸੇ 'ਚ ਕਾਰ 'ਚ ਸਵਾਰ ਕਨਵ ਅਗਰਵਾਲ, ਪਤਨੀ ਮਹਿਕ ਅਗਰਵਾਲ ਅਤੇ ਬੇਟੀ ਵਰਿੰਦਾ ਅਤੇ ਮਾਂ ਰੇਣੂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਸ ਹਾਦਸੇ 'ਚ ਕਾਰ ਨੂੰ ਖੁਦ ਚਲਾ ਰਿਹਾ ਕਨਵ ਅਗਰਵਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਦੋਂ ਕਾਰ ਪੁਲ ਦੇ ਪੈਰਾਫਿਟ ਨਾਲ ਟਕਰਾਈ ਤਾਂ ਜ਼ੋਰਦਾਰ ਧਮਾਕਾ ਹੋਇਆ। ਜਿਸ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ਵੱਲ ਭੱਜੇ। ਉਸ ਨੇ ਸਾਰਿਆਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਅਤੇ ਐਂਬੂਲੈਂਸ ਨੂੰ ਸੂਚਿਤ ਕੀਤਾ।

ACCIDENT

ਇਹ ਵੀ ਪੜ੍ਹੋ: Amarnath Yatra 2022: 7,200 ਤੋਂ ਵੱਧ ਸ਼ਰਧਾਲੂਆਂ ਦਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ

ਸਾਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਸਿਵਲ ਹਸਪਤਾਲ ਟਾਂਡਾ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਕਾਰ ਵਿਚ ਸਵਾਰ ਤਿੰਨ ਦੋ ਔਰਤਾਂ ਅਤੇ ਇਕ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਕਾਨਵ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ। ਇਸ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਕਨਵ ਅਗਰਵਾਲ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਾਹਮਣੇ ਤੋਂ ਪੂਰੀ ਤਰ੍ਹਾਂ ਨੁਕਸਾਨੀ ਗਈ।

-PTC News

Related Post