ਜਲੰਧਰ ਦੇ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਹਾਦਸਾ, ਔਰਤ ਦੀ ਮੌਤ

By  Shanker Badra July 21st 2018 11:37 AM -- Updated: July 21st 2018 11:41 AM

ਜਲੰਧਰ ਦੇ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਹਾਦਸਾ, ਔਰਤ ਦੀ ਮੌਤ:ਜਲੰਧਰ ਦੇ ਬੱਸ ਸਟੈਂਡ ਨੇੜੇ ਭਿਆਨਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਦੇ ਵਿੱਚ ਇੱਕ ਔਰਤ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ।ਜਾਣਕਾਰੀ ਅਨੁਸਾਰ ਨਿਰਮਲਾ ਦੇਵੀ ਨਾਂਅ ਦੀ ਇੱਕ ਔਰਤ ਆਪਣੇ ਜੀਜੇ ਨਾਲ ਮੋਟਰਸਾਈਕਲ 'ਤੇ ਜਾ ਰਹੀ ਸੀ।

ਇਸ ਦੌਰਾਨ ਮਾਸਟਰ ਮੋਤਾ ਸਿੰਘ ਨਗਰ ਨੇੜੇ ਕਾਰ ਸਿੱਖ ਰਹੀ ਇੱਕ ਲੜਕੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ 'ਚ ਨਿਰਮਲਾ ਦੇਵੀ ਦੀ ਮੌਕੇ 'ਤੇ ਹੀ ਮੌਤ ਹੋ ਗਈ,ਜਦੋਂ ਕਿ ਉਸ ਦਾ ਜੀਜਾ ਗੰਭੀਰ ਰੂਪ 'ਚ ਜ਼ਖਮੀਂ ਹੋ ਗਿਆ।

ਇਸ ਘਟਨਾ ਸਥਾਨ 'ਤੇ ਪੁੱਜੀ ਪੁਲਿਸ ਨੇ ਨਿਰਮਲਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰ ਚਲਾ ਰਹੀ ਲੜਕੀ ਨੂੰ ਹਿਰਾਸਤ 'ਚ ਲੈ ਲਿਆ ਹੈ।

-PTCNews

Related Post