ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, SHO ਸਮੇਤ 103 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

By  Shanker Badra August 15th 2020 06:50 PM

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, SHO ਸਮੇਤ 103 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ।  ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 103 ਨਵੇਂ ਮਾਮਲੇ ਸਾਹਮਣੇ ਆਏ ਹਨ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, SHO ਸਮੇਤ 103 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

ਜਲੰਧਰ ਜ਼ਿਲ੍ਹੇ 'ਚ ਅੱਜ ਥਾਣਾ ਸਿਟੀ ਨਕੋਦਰ ਦੇ ਐੱਸਐੱਚਓ, ਸਾਥੀ ਪੁਲਿਸ ਮੁਲਾਜ਼ਮਾਂ ਅਤੇ ਗਰਭਵਤੀ ਔਰਤਾਂ ਸਮੇਤ 103 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਸਿਹਤ ਵਿਭਾਗ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਬਾਅਦ ਦੁਪਹਿਰ ਆਈਆਂ ਰਿਪੋਰਟਾਂ ਵਿਚ ਜ਼ਿਲ੍ਹੇ ਦੇ 103 ਵਿਅਕਤੀਆਂ ਨੂੰ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ।

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਵੱਡਾ ਧਮਾਕਾ, SHO ਸਮੇਤ 103 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀਆਂ ਮੌਤਾਂ ਦੀ ਗਿਣਤੀ 100 ਤੋਂ ਟੱਪ ਗਈ ਹੈ ਜਦੋਂਕਿ ਪਾਜ਼ੀਟਿਵਮਰੀਜ਼ਾਂ ਦੀ ਕੁੱਲ ਗਿਣਤੀ 3857 ਦੇ ਕਰੀਬ ਪੁੱਜ ਗਈ ਹੈ। ਉਥੇ ਹੀ 3 ਲੋਕ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ ਮੌਤ ਦੇ ਮੂੰਹ 'ਚ ਚਲੇ ਗਏ ਹਨ, ਜਿਸ ਨਾਲ ਜ਼ਿਲ੍ਹੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

-PTCNews

Related Post