ਜਲੰਧਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, 86 ਨਵੇਂ ਮਾਮਲੇ ਆਏ ਸਾਹਮਣੇ

By  Shanker Badra August 11th 2020 08:46 PM

ਜਲੰਧਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, 86 ਨਵੇਂ ਮਾਮਲੇ ਆਏ ਸਾਹਮਣੇ:ਜਲੰਧਰ : ਪੰਜਾਬ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। ਜ਼ਿਲ੍ਹਾ ਜਲੰਧਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਦੇ 86 ਨਵੇਂ ਮਾਮਲੇ ਸਾਹਮਣੇ ਆਏ ਹਨ।

ਜਲੰਧਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, 86 ਨਵੇਂ ਮਾਮਲੇ ਆਏ ਸਾਹਮਣੇ

ਮਿਲੀ ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦੇ 86 ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਅੱਜ ਆਈਆਂ ਰਿਪੋਰਟਾਂ ਅਨੁਸਾਰ ਪਹਿਲਾਂ 16 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ ਅਤੇ ਦੁਪਿਹਰ ਨੂੰ 70 ਹੋਰ ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਮਰੀਜ਼ਾਂ ਦੀ ਗਿਣਤੀ 3308 ਹੋ ਗਈ ਹੈ ਜਦੋਂਕਿ ਮ੍ਰਿਤਕਾਂ ਦਾ ਅੰਕੜਾ 82 ਤੱਕ ਪਹੁੰਚ ਗਿਆ ਹੈ।

ਜਲੰਧਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, 86 ਨਵੇਂ ਮਾਮਲੇ ਆਏ ਸਾਹਮਣੇ

ਦੱਸ ਦੇਈਏ ਕਿ ਸੋਮਵਾਰ ਨੂੰ ਜ਼ਿਲ੍ਹੇ 'ਚ ਕੋਰੋਨਾ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਸਨ ਅਤੇ ਇਕ ਹੀ ਦਿਨ 'ਚ 166 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਇਸ ਦੇ ਇਲਾਵਾ 4 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦਾ ਅੰਕੜਾ 82 'ਤੇ ਪਹੁੰਚ ਗਿਆ ਸੀ। ਜਿਸ ਕਾਰਨ ਜ਼ਿਲ੍ਹੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

-PTCNews

Related Post