ਸਾਵਧਾਨ ! ਚੋਣ ਡਿਊਟੀ ਕਟਾਉਣ ਲਈ ਅਰਜ਼ੀਆਂ ਦੇਣ ਵਾਲੇ ਅਧਿਕਾਰੀ ਤੇ ਮੁਲਾਜ਼ਮਾਂ ਲਈ ਵੱਡੀ ਖ਼ਬਰ

By  Shanker Badra March 15th 2019 03:16 PM

ਸਾਵਧਾਨ ! ਚੋਣ ਡਿਊਟੀ ਕਟਾਉਣ ਲਈ ਅਰਜ਼ੀਆਂ ਦੇਣ ਵਾਲੇ ਅਧਿਕਾਰੀ ਤੇ ਮੁਲਾਜ਼ਮਾਂ ਲਈ ਵੱਡੀ ਖ਼ਬਰ:ਜਲੰਧਰ : ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਗਿਆ ਹੈ।ਇਨ੍ਹਾਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲੰਧਰ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਵੀ ਪੂਰੀ ਤਰ੍ਹਾਂ ਸਖ਼ਤ ਹੋ ਗਏ ਹਨ।ਜਲੰਧਰ 'ਚ ਲੋਕ ਸਭਾ ਚੋਣਾਂ ਦੌਰਾਨ ਖਰਾਬ ਸਿਹਤ ਦਾ ਹਵਾਲਾ ਦੇ ਕੇ ਚੋਣ ਡਿਊਟੀ ਕਟਾਉਣ ਲਈ ਅਰਜ਼ੀਆਂ ਦੇਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਹੁਣ ਡਿਊਟੀ ਕਟਵਾਉਣੀ ਔਖੀ ਹੋ ਗਈ ਹੈ।

Jalandhar Election Officer Health Department medical board make order ਸਾਵਧਾਨ ! ਚੋਣ ਡਿਊਟੀ ਕਟਾਉਣ ਲਈ ਅਰਜ਼ੀਆਂ ਦੇਣ ਵਾਲੇ ਅਧਿਕਾਰੀ ਤੇ ਮੁਲਾਜ਼ਮਾਂ ਲਈ ਵੱਡੀ ਖ਼ਬਰ

ਇਸ ਦੇ ਲਈ ਹਲਕਾ ਜਲੰਧਰ ਦੇ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫ਼ਸਰ ਵਰਿੰਦਰ ਸ਼ਰਮਾ ਨੇ ਸਖ਼ਤੀ ਵਰਤਿਆ ਜ਼ਿਲੇ ਦੇ ਸਿਹਤ ਵਿਭਾਗ ਨੂੰ ਇੱਕ ਮੈਡੀਕਲ ਬੋਰਡ ਬਣਾਉਣ ਦੇ ਹੁਕਮ ਦਿੱਤੇ ਹਨ।ਇਸ ਬੋਰਡ ਦਾ ਮੁੱਖ ਮਕਸਦ ਇਹ ਹੋਵੇਗਾ ਕਿ ਲੋਕ ਸਭਾ ਚੋਣਾਂ ਦੌਰਾਨ ਖਰਾਬ ਸਿਹਤ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਖਾਸ ਧਿਆਨ ਰੱਖਿਆ ਜਾਵੇਗਾ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

Jalandhar Election Officer Health Department medical board make order ਸਾਵਧਾਨ ! ਚੋਣ ਡਿਊਟੀ ਕਟਾਉਣ ਲਈ ਅਰਜ਼ੀਆਂ ਦੇਣ ਵਾਲੇ ਅਧਿਕਾਰੀ ਤੇ ਮੁਲਾਜ਼ਮਾਂ ਲਈ ਵੱਡੀ ਖ਼ਬਰ

ਜ਼ਿਲਾ ਚੋਣ ਅਫ਼ਸਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਦੇ ਨਾਲ ਖਰਾਬ ਸਿਹਤ ਦਾ ਹਵਾਲਾ ਦੇ ਕੇ ਕੋਈ ਵੀ ਅਧਿਕਾਰੀ ਤੇ ਮੁਲਾਜ਼ਮ ਚੋਣ ਡਿਊਟੀ ਤੋਂ ਬਚ ਨਹੀਂ ਸਕਦਾ ਕਿਉਂਕਿ ਉਨ੍ਹਾਂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ।ਉਸ ਦੌਰਾਨ ਜੇਕਰ ਕੋਈ ਮੁਲਾਜ਼ਮ ਡਿਊਟੀ ਤੋਂ ਬੱਚਣ ਲਈ ਬਿਮਾਰੀ ਦਾ ਬਹਾਨਾ ਲਗਾਉਂਦਾ ਫੜਿਆ ਗਿਆ ਤਾਂ ਉਸ ਵਿਰੁੱਧ 'ਲੋਕ ਪ੍ਰਤੀਨਿਧਤਾ ਐਕਟ' ਤਹਿਤ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਵਿਖੇ ਸਰਾਂ, ਲੰਗਰ ਤੇ ਹੋਰ ਪ੍ਰਬੰਧ ਕਰਨ ਲਈ ਤਿਆਰ :ਭਾਈ ਗੋਬਿੰਦ ਸਿੰਘ ਲੌਂਗੋਵਾਲ

-PTCNews

Related Post