ਜਲੰਧਰ: ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ, ਪੁਲਿਸ ਵਿਭਾਗ ਨੇ ਚੁੱਕਿਆ ਇਹ ਵੱਡਾ ਕਦਮ

By  Joshi October 12th 2018 01:49 PM -- Updated: October 12th 2018 06:21 PM

ਜਲੰਧਰ: ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦੇ ਹੋਏ, ਪੁਲਿਸ ਵਿਭਾਗ ਨੇ ਚੁੱਕਿਆ ਇਹ ਵੱਡਾ ਕਦਮ

ਜਲੰਧਰ: ਪਿਛਲੇ ਕੁੱਝ ਦਿਨਾਂ ਤੋਂ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਦੌਰਾਨ ਪੁਲਿਸ ਵਿਭਾਗ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਕੁੱਝ ਦਿਨ ਪਹਿਲਾ ਸੀ.ਟੀ ਯੂਨੀਵਰਸਿਟੀ ਤੋਂ ਫੜ੍ਹੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਤੋਂ ਕਈ ਮਾਰੂ ਹਥਿਆਰ ਬਰਾਮਦ ਕੀਤੇ ਗਏ ਸਨ, ਜਿਸ ਦੌਰਾਨ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਹੋਰ ਪੜ੍ਹੋ: ਜਾਣੋ,ਪੰਜਾਬ ਸਰਕਾਰ ਸੂਬੇ ‘ਚ ਕਿਉਂ ਕਰਨ ਜਾ ਰਹੀ ਹੈ ਖੁਦ ਸ਼ਰਾਬ ਦੀ ਹੋਲਸੇਲ ਵਿਕਰੀ

ਪੁਲਿਸ ਦਾ ਕਹਿਣਾ ਹੈ ਕਿ ਆਉਣ ਵਾਲੇ ਤਿਉਹਾਰਾਂ ਦੇ ਦਿਨਾਂ ਵਿੱਚ ਪੁਲਿਸ ਵਿਭਾਗ ਵੱਲੋਂ ਸ਼ਹਿਰ ਨੂੰ ਹਾਈ ਸਿਕਉਰਿਟੀ ਦਿੱਤੀ ਜਾਵੇਗੀ, ਤਾ ਜੋ ਸ਼ਹਿਰ ਵਿੱਚ ਕੋਈ ਅੱਤਵਾਦੀ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ।

ਇਸ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਕਹਿਣਾ ਹੈ ਕਿ ਸ਼ਹਿਰ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦਾ ਪਹਿਲਾ ਫਰਜ਼ ਹੈ। ਇਸ ਸਬੰਧੀ ਪੁਲਿਸ ਵਿਭਾਗ ਵੱਲੋ ਦੀਵਾਲੀ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ, ਤਾ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਸ਼ਾਂਤੀ ਨੂੰ ਬਣਾ ਕੇ ਰੱਖਿਆ ਜਾਵੇ।

—PTC News

Related Post