ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸੇ 'ਚ ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 2 ਮੌਤਾਂ
Shanker Badra
May 12th 2018 07:16 PM --
Updated:
May 12th 2018 07:28 PM
ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੜਕ ਹਾਦਸੇ 'ਚ ਸਰਕਾਰੀ ਹਸਪਤਾਲ ਦੇ ਡਾਕਟਰ ਸਮੇਤ 2 ਮੌਤਾਂ:ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਪੈਂਦੇ ਕਸਬੇ ਕਠਾਰ ਕੋਲ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 2 ਲੋਕਾਂ ਦੀ ਮੌਤ ਹੋ ਗਈ ਹੈ।ਜਦਕਿ ਇੱਕ ਔਰਤ ਜ਼ਖ਼ਮੀ ਹੋ ਗਈ।ਦੱਸਿਆ ਜਾ ਰਿਹਾ ਹੈ ਕਿ ਅੱਡਾ ਕਠਾਰ 'ਚ ਖੜ੍ਹੀ ਟਰੈਕਟਰ-ਟਰਾਲੀ 'ਚ ਹੁਸ਼ਿਆਰਪੁਰ ਵਲੋਂ ਤੇਜ਼ ਰਫ਼ਤਾਰ ਗੱਡੀ ਦੇ ਵੱਜਣ ਕਾਰਨ ਇਹ ਹਾਦਸਾ ਵਾਪਰਿਆ ਹੈ।ਹਾਦਸੇ 'ਚ ਅਰਟਿਕਾ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ।ਮ੍ਰਿਤਕਾਂ 'ਚ ਸਿਵਲ ਹਸਪਤਾਲ ਜਲੰਧਰ ਦਾ ਡਾਕਟਰ ਸੁਰਿੰਦਰਪਾਲ ਸਿੰਘ ਸ਼ਾਮਲ ਹੈ। -PTCNews