ਜਲੰਧਰ 'ਚ ਜਨਮ ਅਸ਼ਟਮੀ ਮੌਕੇ ਮੰਦਿਰ ਦੇ ਬਾਹਰ ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ

By  Shanker Badra September 3rd 2018 11:11 AM

ਜਲੰਧਰ 'ਚ ਜਨਮ ਅਸ਼ਟਮੀ ਮੌਕੇ ਮੰਦਿਰ ਦੇ ਬਾਹਰ ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ:ਜਲੰਧਰ ਦੇ ਮਾਡਲ ਟਾਊਨ ਸਥਿਤ ਗੀਤਾ ਮੰਦਿਰ ਵਿਖੇ ਜਨਮ ਅਸ਼ਟਮੀ ਨੂੰ ਲੈ ਕੇ ਸਜਾਵਟ ਨੂੰ ਲੈ ਲਾਈਟਾਂ ਲਗਾਈਆਂ ਗਈਆਂ ਸਨ। ਇਸ ਦੌਰਾਨ ਮੰਦਿਰ ਦੇ ਬਾਹਰ ਅੱਜ ਸਵੇਰੇ ਛੱਲੀ ਦੀ ਰੇਹੜੀ ਲਗਾਉਣ ਵਾਲਾ ਇੱਕ ਵਿਅਕਤੀ ਪਾਣੀ ਪੀਣ ਲੱਗਾ ਤਾਂ ਵਾਟਰ ਕੂਲਰ ਵਿਚ ਕਰੰਟ ਆਉਣ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਦੀ ਸੂਚਨਾ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈਣ ਤੋਂ ਬਾਅਦ ਜਾਂਚ ਸ਼ੁਰੂ ਕਰ ਦਿੱਤੀ ਹੈ। -PTCNews

Related Post