ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ

By  Jashan A March 4th 2019 11:48 AM

ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ,ਜਲੰਧਰ: ਸੂਬੇ ‘ਚ ਲਗਾਤਾਰ ਸੜਕ ਹਾਦਸਿਆਂ ਦੀਆਂ ਘਟਨਾਵਾਂ ‘ਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਹੁਣ ਤੱਕ ਅਨੇਕਾਂ ਹੀ ਲੋਕਾਂ ਨੇ ਇਹਨਾਂ ਹਾਦਸਿਆਂ ‘ਚ ਆਪਣੀਆਂ ਜਾਨਾ ਗਵਾ ਚੁੱਕੇ ਹਨ।

jld ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ

ਅਜਿਹਾ ਹੀ ਇੱਕ ਹੋਰ ਭਿਆਨਕ ਸੜਕੀ ਹਾਦਸਾ ਜਲੰਧਰ ਜੰਮੂ ਹਾਈਵੇਅ 'ਤੇ ਵਾਪਰਿਆ ਹੈ। ਜਿਸ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਜ਼ਖਮੀ ਹੋ ਗਿਆ।

jld ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਟਿੱਪਰ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਕਿਹਾ ਜਾ ਰਿਹਾ ਹੈ ਕਿ ਬੱਸ ਅੰਮ੍ਰਿਤਸਰ ਤੋਂ ਜਲੰਧਰ ਜਾ ਰਹੀ ਸੀ ਅਤੇ ਜਦੋ ਹੀ ਚੁਗਿੱਟੀ ਫਲਾਈਓਵਰ 'ਤੇ ਪਹੁੰਚੇ ਤਾਂ ਦੋਹਾਂ ਵਾਹਨਾਂ 'ਚ ਭਿਆਨਕ ਟੱਕਰ ਹੋ ਗਈ ਨਾਲ ਬੱਸ ਦੇ ਪਿੱਛੇ ਇੱਕ ਕਾਰ ਵੀ ਟਕਰਾ ਗਈ।ਜਿਸ ਨਾਲ 1 ਵਿਅਕਤੀ ਦੀ ਮੌਤ ਹੋ ਗਈ।

jld ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ ਕਈ ਜ਼ਖਮੀ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

-PTC News

Related Post