ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ , 3 ਜ਼ਖਮੀ

By  Shanker Badra November 16th 2019 11:03 AM

ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ , 3 ਜ਼ਖਮੀ:ਕਿਸ਼ਨਗੜ੍ਹ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਜਲਧੰਰ-ਪਠਾਨਕੋਟ ਮੁੱਖ ਮਾਰਗ 'ਤੇ ਪੈਂਦੇ ਕਿਸ਼ਨਗੜ੍ਹ ਚੌਕ ਤੋਂ ਸਾਹਮਣੇ ਆਇਆ ਹੈ। ਜਿੱਥੇ ਮੋਟਰਸਾਈਕਲ ਅਤੇ ਇਨੋਵਾ ਕਾਰ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਮੋਟਰਸਾਈਕਲ ਚਾਲਕ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ।

Jalandhar-Pathankot Highway Road Accident , One young man death ,3 injured ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ , 3 ਜ਼ਖਮੀ

ਮਿਲੀ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਕੁਝ ਨੌਜਵਾਨਤਿੰਨ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਕਿਸ਼ਨਗੜ੍ਹ ਚੌਕ ਤੋਂ ਆਪਣੇ ਨਜ਼ਦੀਕੀ ਪਿੰਡ ਸਾਧਾਂਵਾਲੀ (ਕਰਾੜੀ) ਅਤੇ ਸੀਤਲਪੁਰ ਰਾਣੀ ਭੱਟੀ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਕਿਸ਼ਨਗੜ ਚੌਕ ਸਾਹਮਣੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੇ ਪਿੱਛਿਓਂ ਆ ਰਹੀ ਇਕ ਇਨੋਵਾ ਕਾਰ ਨੇ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ।

Jalandhar-Pathankot Highway Road Accident , One young man death ,3 injured ਜਲੰਧਰ-ਪਠਾਨਕੋਟ ਹਾਈਵੇਅ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਇੱਕ ਨੌਜਵਾਨ ਦੀ ਮੌਤ , 3 ਜ਼ਖਮੀ

ਇਸ ਹਾਦਸੇ 'ਚ ਮੋਟਰਸਾਈਕਲ ਚਾਲਕ ਭੁਪਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਨਿਵਾਸੀ ਸੀਤਲਪੁਰ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਮੋਟਰਸਾਈਕਲ ਚਾਲਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਇਸ ਹਾਦਸੇ ਦੌਰਾਨ ਇਨੋਵਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਮਗਰੋਂ ਤਿੰਨਾਂ ਨੂੰ ਜ਼ਖਮੀ ਹਾਲਤ 'ਚ ਜਲੰਧਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

-PTCNews

Related Post