ਜਲੰਧਰ-ਪਠਾਨਕੋਟ ਹਾਈਵੇਅ 'ਤੇ ਕਈ ਵਾਹਨਾਂ ਦੀ ਹੋਈ ਭਿਆਨਕ ਟੱਕਰ, 3 ਗੰਭੀਰ ਜ਼ਖਮੀ

By  Joshi November 4th 2018 08:37 AM -- Updated: November 4th 2018 08:39 AM

ਜਲੰਧਰ-ਪਠਾਨਕੋਟ ਹਾਈਵੇਅ 'ਤੇ ਕਈ ਵਾਹਨਾਂ ਦੀ ਹੋਈ ਭਿਆਨਕ ਟੱਕਰ, 3 ਗੰਭੀਰ ਜ਼ਖਮੀ,ਜਲੰਧਰ: ਪੰਜਾਬ ਵਿੱਚ ਸੜਕ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਹੁਣ ਤੱਕ ਕਈ ਲੋਕ ਇਹਨਾਂ ਸੜਕ ਡਿਸਕ ਹਾਦਸਿਆਂ ਵਿੱਚ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ,

accidentਜਿਥੇ ਜਲੰਧਰ-ਪਠਾਨਕੋਟ ਹਾਈਵੇਅ 'ਤੇ ਤਿੰਨ ਵਾਹਨਾਂ ਦੀ ਭਿਆਨਕ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 3 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਉਥੇ ਮੌਜੂਦ ਲੋਕਾਂ ਨੇ ਇਹਨਾਂ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ਵਿੱਚ ਭਾਰਤੀ ਕਰਵਾਇਆ।

ਹੋਰ ਪੜ੍ਹੋ:ਆਂਧਰਾ ਪ੍ਰਦੇਸ਼ ‘ਚ ਤੇਲਗੂ ਦੇਸ਼ਮ ਪਾਰਟੀ ਦੇ ਆਗੂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਉਹਨਾਂ ਨੇ ਘਟਨਾ ਵਾਲੀ ਜਗ੍ਹਾ ਜਾਇਜਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਹਾਦਸਿਆਂ ਦਾ ਮੁੱਖ ਕਾਰਨ ਕਿਸਾਨਾਂ ਦੁਆਰਾ ਸਾੜੀ ਜਾ ਰਹੀ ਪਰਾਲੀ ਨੂੰ ਮੰਨਿਆ ਜਾ ਰਿਹਾ ਹੈ। ਕਿਉਂਕਿ ਕੁਝ ਦਿਨ ਪਹਿਲਾ ਪਰਾਲੀ ਦੇ ਧੂੰਏ ਕਾਰਨ ਬਠਿੰਡਾ ਦੇ ਰਾਮਪੁਰਾ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ, ਜਿਸ ਦੌਰਾਨ ਦਰਜਨ ਦੇ ਕਰੀਬ ਵਾਹਨਾਂ ਦੀ ਟੱਕਰ ਹੋ ਗਈ ਸੀ।

—PTC News

Related Post